14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ 'ਚ ਸ਼ਿਰਕਤ ਕੀਤੀ

Ad Position 21
repet_subhas-goyals [Copy P29]
ਅਜੀਤ ਡੈਸਕ 23-12-2025
ਜਲੰਧਰ, 22 ਦਸੰਬਰ (ਪਵਨ ਖਰਬੰਦਾ)-ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਵਲੋਂ ਸਜਾਏ ਗਏ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਏ ਗਏ ਨਗਰ ਕੀਰਤਨ ਵਿਚ ਗੁਰੂ ਨਾਨਕ ਫਾਊਾਡੇਸ਼ਨ ਗਲੋਬਲ ਸਕੂਲ ਦੇ ਬੱਚਿਆਂ ਨੇ ਵੱਡੇ ਤੌਰ 'ਤੇ ਯੋਗਦਾਨ ਪਾਇਆ | ਇਸ 'ਚ ਸਕੂਲ ਦੇ ਬੱਚੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਵਿੱਚ ਸ਼ਾਮਿਲ ਹੋਏ | ਇਸ ਦੌਰਾਨ ਬੱਚਿਆਂ ਨੇ ਸ਼ਬਦ ਕੀਰਤਨ, ਬੈਂਡ ਅਤੇ ਬਾਂਸਰੀ ਵਜਾਉਂਦੇ ਹੋਏ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ | ਸਕੂਲ ਦੇ ਐਨ.ਸੀ.ਸੀ. ਦੇ ਵਿਦਿਆਰਥੀਆਂ ਨੇ ਵੀ ਨਗਰ ਕੀਰਤਨ 'ਚ ਹਿੱਸਾ ਲਿਆ | ਪਿ੍ੰਸੀਪਲ ਡਾਕਟਰ ਹਰਲੀਨ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਗੁਰਬਾਣੀ ਜ਼ਿੰਦਗੀ ਦਾ ਅਸਲ ਸੋਮਾ ਹੈ, ਸਾਨੂੰ ਗੁਰੂ ਜੀ ਦੇ ਉਪਦੇਸ਼ਾਂ 'ਤੇ ਚੱਲਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਬਜੋਤ ਸਿੰਘ ਨੇ ਨੈਸ਼ਨਲ ਰੈਸਲਿੰਗ ਚੈਂਪੀਅਨਸ਼ਿਪ 'ਚੋਂ ਸੋਨ ਤਗਮਾ ਜਿੱਤਿਆ <br/> ਅਗਲੀ ਖ਼ਬਰ ਬਲਾਕ ਸੰਮਤੀ ਚੋਣ ਜਿੱਤਣ 'ਤੇ ਇਕਬਾਲ ਸਿੰਘ ਪਿੰਕਾ ਨੂੰ ਕੀਤਾ ਸਨਮਾਨਿਤ <br/>
Ad Position 24