ਜਲੰਧਰ, 22 ਦਸੰਬਰ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ (ਅੰਬੇਡਕਰ) ਵਲੋਂ 12.5 ਫੀਸਦੀ ਕੋਟਾ ਵਾਲਮੀਕਿ ਮਜ੍ਹਬੀ ਸਿੱਖ ਸਮਾਜ ਦਾ ਲਾਗੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਇਕ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਪਾਰਟੀ ਦੇ ਵਫਦ ਦੀ ਅਗਵਾਈ ਭਜਨ ਚੰਦ ਸੱਭਰਵਾਲ ਜਨਰਲ ਸਕੱਤਰ ਪੰਜਾਬ ਨੇ ਕੀਤੀ, ਜਦਕਿ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਮਨੋਜ ਕੁਮਾਰ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮਨੋਜ ਕੁਮਾਰ ਨਾਹਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੇ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਜਾ ਚੁੱਕੇ ਹਨ ਪਰ ਸਰਕਾਰ ਵਲੋਂ ਅਜੇ ਤੱਕ ਕੋਈ ਕਾਰਵਾਈ ਅਮਲ 'ਚ ਨਹੀਂ ਲਿਆਂਦੀ ਗਈ, ਜਿਸ ਕਾਰਨ ਮਜ਼੍ਹਬੀ ਸਿੱਖ ਭਾਈਚਾਰੇ ਅੰਦਰ ਸਰਕਾਰ ਖਿਲਾਫ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦ ਤੱਕ ਪੰਜਾਬ ਸਰਕਾਰ ਵਾਲਮੀਕੀ ਮਜ੍ਹਬੀ ਸਿੱਖ ਭਾਈਚਾਰੇ ਦਾ 12.5 ਫੀਸਦੀ ਕੋਟਾ ਬਹਾਲ ਨਹੀਂ ਕਰਦੀ, ਤਦ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਬਲਵੰਤ ਸਿੰਘ ਸੁਲਤਾਨਪੁਰੀ, ਕਮਲਜੀਤ ਸਹੋਤਾ, ਜਗਤਾਰ ਸਿੰਘ, ਸਰਬਜੀਤ ਸਿੰਘ ਤੱਖਰ, ਪਰਮਜੀਤ ਠੇਕੇਦਾਰ, ਪਰਮਿੰਦਰ ਗਿੱਲ, ਮਨਮਿੰਦਰ ਸਿੰਘ ਮਹਿਰਾ, ਸੁਦਾਗਰ, ਰਜਿੰਦਰ ਸਿੰਘ, ਗੋਪੀ ਹੰਸ, ਜਸਵੀਰ ਸਿੰਘ ਥਾਪਰ, ਧਰਮਪਾਲ ਬੰਬੀਆਂਵਾਲ ਤੇ ਜੇ. ਪੀ. ਵੜੈਚ ਆਦਿ ਵੀ ਮੌਜੂਦ ਸਨ |