ਕਰਤਾਰਪੁਰ, 23 ਦਸੰਬਰ (ਭਜਨ ਸਿੰਘ)-ਮਾਤਾ ਗੁਜਰੀ ਖ਼ਾਲਸਾ ਕਾਲਜ, ਕਰਤਾਰਪੁਰ ਵਿਖੇ ਕਾਲਜ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਯੋਗ ਅਗਵਾਈ ਹੇਠ ਮਾਤਾ ਗੁਜਰ ਕੌਰ ਜੀ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਵਿਖੇ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਦੇ ਪਾਠ, ਅਨੰਦ ਸਾਹਿਬ ਦੇ ਪਾਠ ਕੀਤੇ ਗਏ ਅਤੇ ਸ਼ਬਦ ਕੀਰਤਨ ਕੀਤਾ ਗਿਆ | ਇਸ ਮੌਕੇ ਧਾਰਮਿਕ ਅਧਿਆਪਕ ਬੀਬੀ ਰਾਜਵਿੰਦਰ ਕੌਰ,ਧਾਰਮਿਕ ਅਧਿਆਪਕ ਦੁਆਰਾ ਸ਼ਹਾਦਤ ਨਾਲ ਸੰਬੰਧਿਤ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ ਅਤੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਸਿੱਖਿਆ ਲੈਣ ਲਈ ਪ੍ਰੇਰਿਤ ਕੀਤਾ ਗਿਆ | ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਕਾਲਜ ਵਿਦਿਆਰਥੀਆਂ ਅਤੇ ਸਟਾਫ ਵਲੋਂ ਹੱਥਾਂ 'ਚ ਬੈਨਰ ਤੇ ਸਲੋਗਨ ਲਿਖੀਆਂ ਤਖ਼ਤੀਆਂ ਫੜ ਕੇ ਕਰਤਾਰਪੁਰ ਦੇ ਬਾਜ਼ਾਰਾਂ 'ਚ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ |