ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਰਕਲ ਦੋਨਾ ਦੇ ਲੋਕਾਂ ਨੇ ਅਕਾਲੀ ਦਲ ਨੂੰ ਜਿਤਾ ਕੇ ਵੱਡਾ ਮਾਣ ਬਖ਼ਸ਼ਿਆ-ਸਿੱਧੂ

Ad Position 21
No active advertisement
ਅਜੀਤ ਡੈਸਕ 24-12-2025
ਮਲਸੀਆਂ, 23 ਦਸੰਬਰ (ਦਲਜੀਤ ਸਿੰਘ ਸਚਦੇਵਾ)- ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜਿਆਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੇਂਡੂ ਖੇਤਰਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਪਕੜ ਅੱਜ ਵੀ ਬਹੁਤ ਮਜ਼ਬੂਤ ਹੈ | ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸਰਕਲ ਦੋਨਾ ਦੇ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ ਨੇ ਸਰਕਲ ਦੋਨਾ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੋਨਾ ਦੇ ਲੋਕਾਂ ਨੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਜਿਤ ਦਿਵਾ ਕੇ ਪਾਰਟੀ ਨੂੰ ਵੱਡਾ ਮਾਣ ਬਖ਼ਸ਼ਿਆ ਹੈ | ਸਰਕਲ ਦੋਨਾਂ ਦਾ ਇਲਾਕਾ ਹਮੇਸ਼ਾ ਤੋਂ ਹੀ ਅਕਾਲੀ ਦਲ ਦਾ ਗੜ੍ਹ ਰਿਹਾ ਹੈ | ਵਿਰੋਧੀ ਪਾਰਟੀਆਂ ਵਲੋਂ ਕਈ ਤਰ੍ਹਾਂ ਦੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਇਲਾਕੇ ਦੇ ਸੂਝਵਾਨ ਵੋਟਰਾਂ ਨੇ ਸਿਰਫ਼ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਨੂੰ ਚੁਣਿਆ | ਇਹ ਜਿੱਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡ: ਬਚਿੱਤਰ ਸਿੰਘ ਕੋਹਾੜ ਦੀ ਰਹਿਨੁਮਾਈ ਹੇਠ ਵਰਕਰਾਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 3 ਨਗਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਕਾਰਨ ਸੰਗਤਾਂ 'ਚ ਭਾਰੀ ਖ਼ੁਸ਼ੀ-ਪਿੰਦਰ ਪੰਡੋਰੀ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਡਰੋਲੀ ਕਲਾਂ ਨੇ ਸ਼ਹੀਦੀ ਗੁਰਮਤਿ ਚੇਤਨਾ ਮਾਰਚ ਕੱਢਿਆ
Ad Position 24
No active advertisement