ਸ਼ਾਹਕੋਟ, 23 ਦਸੰਬਰ (ਸੁਖਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਤਿੰਨ ਨਗਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦੇ ਲਏ ਇਤਿਹਾਸਕ ਫ਼ੈਸਲੇ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਨਾਲ ਸੰਗਤਾਂ 'ਚ ਭਾਰੀ ਖੁਸ਼ੀ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਹ ਐਲਾਨ ਕੀਤਾ ਗਿਆ ਸੀ, ਜਿਸ ਦੌਰਾਨ ਇਨ੍ਹਾਂ ਪਵਿੱਤਰ ਸ਼ਹਿਰਾਂ 'ਚ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸਖ਼ਤ ਨਿਯਮ ਲਾਗੂ ਹੋਣਗੇ |