ਜਲੰਧਰ, 23 ਦਸੰਬਰ (ਐੱਮ. ਐੱਸ. ਲੋਹੀਆ) ਨਾਜਾਇਜ਼ ਹਥਿਆਰਾਂ ਦੀ ਸਪਲਾਈ ਦੇਣ ਆਏ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਉਸ ਦੇ ਕਬਜ਼ੇ 'ਚੋਂ .30 ਬੋਰ ਦੇ ਦੋ ਪਿਸਤੌਲ ਅਤੇ ਗੋਲੀਆਂ ਨਾਲ ਭਰੇ ਤਿੰਨ ਮੈਗਜ਼ਿਨ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਸੁਖਮਨਜੋਤ ਸਿੰਘ ਵਾਸੀ ਦਿਓਲ ਨਗਰ, ਜਲੰਧਰ ਵਜੋਂ ਦੱਸੀ ਗਈ ਹੈ | ਥਾਣਾ ਮੁਖੀ ਰਵਿੰਦਰ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਨਾਜਾਇਜ਼ ਹਥਿਆਰ ਸਪਲਾਈ ਕਰਨ ਲਈ ਅਕਾਊਾਟ ਆਫ਼ਿਸ ਗਰਾਊਾਡ ਰੇਲਵੇ ਕਾਲੋਨੀ, ਜਲੰਧਰ ਵਿਖੇ ਖੜ੍ਹਾ ਹੈ | ਉਨ੍ਹਾਂ ਕਿਹਾ ਕਿ ਮਿਲੀ ਸੂਚਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਸੁਖਮਨਜੋਤ ਸਿੰਘ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗਿ੍ਫ਼ਤਾਰ ਕਰ ਲਿਆ | ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ, ੳਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਹੈ ਅਤੇ ਉਸ ਦਾ ਚਾਰ ਦਿਨ ਦਾ ਰਿਮਾਂਡ ਲਿਆ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਇਸ ਦੌਰਾਨ ਮੁਲਜ਼ਮ ਤੋਂ ਉਸ ਦੇ ਹੋਰ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ |