ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 25 ਤੋਂ 27 ਤੱਕ

Ad Position 21
No active advertisement
ਅਜੀਤ ਡੈਸਕ 24-12-2025
ਜਲੰਧਰ, 23 ਦਸੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਨਿਰੰਕਾਰੀ ਜੋਤ, ਕੋਟ ਅੱਛੀ, ਪੱਕਾ ਬਾਗ ਦੀ ਪ੍ਰਬੰਧਕ ਕਮੇਟੀ ਅਤੇ ਕੌਂਸਲਰ ਸ਼ੈਰੀ ਚੱਢਾ ਦੇ ਉਪਰਾਲੇ ਸਦਕਾ 'ਸਫ਼ਰ-ਏ-ਸ਼ਹਾਦਤ' ਤਹਿਤ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ | ਸ਼ੈਰੀ ਚੱਢਾ ਨੇ ਦੱਸਿਆ ਕਿ ਇਸ ਤਹਿਤ 25 ਦਸੰਬਰ 2025 ਨੂੰ ਸ਼ਹੀਦੀ ਦਿਹਾੜਿਆਂ ਦÏਰਾਨ ਛੋਟੇ ਸਾਹਿਬਜ਼ਾਦਿਆਂ (ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ) ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ਼ ਤੋਂ ਚੱਲ ਕੇ ਮੋਤੀ ਰਾਮ ਮਹਿਰਾ ਚੌਕ ਰੈਣਕ ਬਾਜ਼ਾਰ ਵਿਖੇ ਸੰਪੰਨ ਹੋਵੇਗੀ | ਇਸੇ ਦਿਨ ਗੁਦੁਆਰਾ ਨਿਰੰਕਾਰੀ ਜੋਤ ਪੱਕਾ ਬਾਗ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਇਸ ਤੋਂ ਇਲਾਵਾ ਮਿਤੀ 26 ਤੇ 27 ਦਸੰਬਰ ਨੂੰ ਗੁਰਦੁਆਰਾ ਨਿਰੰਕਾਰੀ ਜੋਤ ਪੱਕਾ ਬਾਗ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਅਤੇ ਸ਼ਾਮ ਦੇ ਦੀਵਾਨ ਸਜਾਏ ਜਾਣਗੇ¢ ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ਦੌਰਾਨ ਪਰਿਵਾਰ ਸਹਿਤ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕਰੋ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਪਬਲਿਕ ਸਕੂਲ ਨੇ ਸ਼ਹਾਦਤਾਂ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬ ਸਟੇਟ ਚੈਂਪੀਅਨਸ਼ਿਪ 'ਚ 9 ਤਗਮੇ ਜਿੱਤੇ
Ad Position 24
No active advertisement