ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗੁਰੂ ਰਾਮਦਾਸ ਪਬਲਿਕ ਸਕੂਲ ਨੇ ਸ਼ਹਾਦਤਾਂ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 24-12-2025
ਜਲੰਧਰ, 23 ਦਸੰਬਰ (ਐੱਮ. ਐੱਸ. ਲੋਹੀਆ)-ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਗੁਰੂ ਰਾਮਦਾਸ ਪਬਲਿਕ ਸਕੂਲ 'ਚ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਰਧਾਪੂਰਵਕ ਜਵਾਬ ਦਿੱਤੇ | ਇਨ੍ਹਾਂ ਮੁਕਾਬਲਿਆਂ ਦੌਰਾਨ ਸਹੀ ਜਵਾਬ ਦੇਣ ਵਾਲੇ 21 ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬੀ ਮਾਂ ਬੋਲੀ ਦੇ ਸਲੋਗਨ ਦਿਤੇ ਗਏ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਗੁਰ ਇਤਿਹਾਸ ਸਬੰਧੀ ਜਾਣਕਾਰੀ, ਮੁਫ਼ਤ ਕੀਰਤਨ ਅਤੇ ਤਬਲਾ ਸਿਖਲਾਈ ਦੇ ਉਪਰਾਲੇ ਨਿਰੰਤਰ ਜਾਰੀ ਹਨ, ਤਾਂ ਜੋ ਇਨਸਾਨੀਅਤ ਅਤੇ ਸੇਵਾ ਦੇ ਲਾਸਾਨੀ ਇਤਿਹਾਸ ਨੂੰ ਘਰ-ਘਰ ਪਹੁੰਚਾਇਆ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਿਆ ਜਾ ਸਕੇ | ਇਸ ਮੌਕੇ ਅਮਨਦੀਪ ਕੌਰ, ਰਵਿੰਦਰ ਕੌਰ, ਹਰਦੀਪ ਕੌਰ, ਦਵਿੰਦਰ ਕੌਰ, ਗਿੰਨੀ ਵਰਮਾ, ਦਿਵਿਆ ਜੀਤ ਕੌਰ ਅਤੇ ਕੰਚਨ ਮਹਿਤਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੀਰਤਨ ਦਰਬਾਰ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 25 ਤੋਂ 27 ਤੱਕ
Ad Position 24
No active advertisement