ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕੀਰਤਨ ਦਰਬਾਰ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 24-12-2025
ਜਲੰਧਰ, 23 ਦਸੰਬਰ (ਹਰਵਿੰਦਰ ਸਿੰਘ ਫੁੱਲ)-ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਦੋਆਬਾ ਵੈੱਲਫੇਅਰ ਸੁਸਾਇਟੀ ਵਲੋਂ ਚੌਥਾ ਕੀਰਤਨ ਦਰਬਾਰ ਨੇੜੇ ਗੁਰਦੁਆਰਾ ਸਾਹਿਬ ਮਾਡਲ ਹਾਊਸ ਵਿਖੇ ਬੀਤੀ ਰਾਤ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਕੀਰਤਨ ਦਰਬਾਰ 'ਚ ਭਾਈ ਗੁਰਸ਼ਰਨ ਸਿੰਘ (ਲੁਧਿਆਣੇ ਵਾਲੇ), ਭਾਈ ਹਰਜਿੰਦਰ ਸਿੰਘ, ਬੀਬੀ ਬਲਜਿੰਦਰ ਕੌਰ (ਖਡੂਰ ਸਾਹਿਬ ਵਾਲੇ) ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਨੇ ਢਾਡੀ ਵਾਰਾਂ ਦੁਆਰਾ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਉੱਘੇ ਪੰਥਕ ਕਵੀ ਰਛਪਾਲ ਸਿੰਘ ਪਾਲ ਨੇ ਨਿਭਾਈ | ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਲਜਿੰਦਰ ਸਿੰਘ, ਜਸਪ੍ਰੀਤ ਸਿੰਘ (ਜੌਨੀ ਚੌਹਾਨ), ਬਲਬੀਰ ਸਿੰਘ ਚੌਹਾਨ, ਅਮਰਜੀਤ ਸਿੰਘ ਮਿੱਠਾ ਅਤੇ ਸੁਸਾਇਟੀ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਹਰਿਵੱਲਭ ਸੰਗੀਤ ਪ੍ਰਤੀਯੋਗਤਾ ਦੇ ਸੀਨੀਅਰ ਵਰਗ ਦੇ ਕਲਾਕਾਰਾਂ ਨੇ ਬੰਨਿ੍ਹਆ ਰੰਗ ਅਗਲੀ ਖ਼ਬਰ ਗੁਰੂ ਰਾਮਦਾਸ ਪਬਲਿਕ ਸਕੂਲ ਨੇ ਸ਼ਹਾਦਤਾਂ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
Ad Position 24
No active advertisement