ਜਲੰਧਰ, 23 ਦਸੰਬਰ (ਸ਼ਿਵ)-ਭਗਵਾਨ ਵਾਲਮੀਕਿ ਉਤਸਵ ਕਮੇਟੀ ਦੇ ਪੰਜਾਬ ਪ੍ਰਧਾਨ ਸ੍ਰੀ ਵਿਪਨ ਸੱਭਰਵਾਲ ਦੇ ਪਿਤਾ ਸ੍ਰੀ ਰਾਮੂ ਸੱਭਰਵਾਲ ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ | ਵਿਪਨ ਸੱਭਰਵਾਲ ਨਾਲ ਕਈ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਹੋਰ ਲੋਕ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਜਾ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕਰ ਰਹੇ ਹਨ | ਅੱਜ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵਲੋਂ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਜਾ ਕੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ ਗਿਆ | ਇਸ ਤੋਂ ਇਲਾਵਾ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ 'ਚ ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਸ੍ਰੀ ਸ਼ੀਤਲ ਵਿੱਜ, ਭਾਜਪਾ ਦੇ ਸੀਨੀਅਰ ਆਗੂ ਤਜਿੰਦਰ ਸਿੰਘ ਬਿੱਟੂ, ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਸਾਬਕਾ ਮੰਡਲ ਕਮਿਸ਼ਨਰ ਪ੍ਰਦੀਪ ਸੱਭਰਵਾਲ, ਭਾਜਪਾ ਦੇ ਸੀਨੀਅਰ ਆਗੂ ਅਮਿੱਤ ਤਨੇਜਾ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਾਕੂ ਆਹਲੂਵਾਲੀਆ ਸਮੇਤ ਹੋਰ ਆਗੂ ਸ਼ਾਮਿਲ ਸਨ | ਇਸ ਮੌਕੇ ਕੁਮਾਰ ਦਰਸ਼ਨ, ਰਾਜੀਵ ਗੋਰਾ, ਚੇਤਨ ਹਾਂਡਾ, ਲੱਕੀ ਮਨਾਲੀ, ਚੇਤਨ ਨਾਹਰ, ਗੁਲਜ਼ਾਰ ਖੋਸਲਾ, ਲਿੰਕੀ ਬੈਂਸ ਤੇ ਹੋਰ ਵੀ ਹਾਜ਼ਰ ਸਨ |