ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਦੁਆਬਾ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 24-12-2025
ਜਲੰਧਰ, 23 ਦਸੰਬਰ (ਪਵਨ ਖਰਬੰਦਾ)-ਦੁਆਬਾ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਸ ਜਸਜੀਤ ਸਿੰਘ ਰਾਏ ਦੀ ਅਗਵਾਈ ਹੇਠ ਮਾਤਾ ਗੁਜਰੀ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਚੌਪਈ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਵਿਦਿਆਰਥੀਆਂ ਨੇ ਧਾਰਮਿਕ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ. ਤੇਗਾ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਾਤਾ ਗੁਜਰੀ, ਚਾਰ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਗੜ੍ਹੀ ਵਿੱਚ ਸ਼ਹੀਦ ਹੋਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਅਤੇ ਬੱਚਿਆਂ ਨੂੰ ਆਪਣੇ ਅਨਮੋਲ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਅਰਦਾਸ ਉਪਰੰਤ ਵਿਦਿਆਰਥੀਆਂ ਨੂੰ ਕੜਾਹ ਪ੍ਰਸ਼ਾਦ ਦੀ ਦੇਗ਼ ਵਰਤਾਈ ਗਈ |
Ad Position 22
No active advertisement
ਪਿਛਲੀ ਖ਼ਬਰ ਚੀਨ ਨੇ ਭਾਰਤ ਵਿਰੁੱਧ ਡਬਲਿਯੂ.ਟੀ.ਓ. ਕੋਲ ਸ਼ਿਕਾਇਤ ਦਰਜ ਕਰਵਾਈ ਅਗਲੀ ਖ਼ਬਰ ਮਹਿੰਦਰ ਭਗਤ ਸਮੇਤ ਵੱਖ-ਵਖ ਸ਼ਖ਼ਸੀਅਤਾਂ ਵਲੋਂ ਵਿਪਨ ਸੱਭਰਵਾਲ ਨਾਲ ਦੱੁਖ ਸਾਂਝਾ
Ad Position 24
No active advertisement