ਗੁਰਾਇਆ, 24 ਦਸੰਬਰ (ਬਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਫਿਲੌਰ 'ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਬਾਅਦ ਗੁਰਾਇਆ ਵਿਖੇ ਇੱਕ ਚੋਣ ਮੰਥਨ ਮੀਟਿੰਗ ਕੀਤੀ ਗਈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਦੁੱਗਲ, ਹਲਕਾ ਇੰਚਾਰਜ ਪ੍ਰੇਮ ਕੁਮਾਰ, ਜ਼ਿਲ੍ਹਾ ਸੈਕਟਰੀ ਮਦਨ ਸਿੰਘ, ਮੀਡੀਆ ਇੰਚਾਰਜ ਮੇਲਾ ਸਿੰਘ ਰੁੜਕਾ, ਸੰਗਠਨ ਇੰਚਾਰਜ ਸੰਜੇ ਅਟਵਾਲ, ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੀਤੀ ਸ਼ਰਮਾ, ਨਗਰ ਕੌਂਸਲ ਗੁਰਾਇਆ ਦੇ ਪ੍ਰਧਾਨ ਹਰਮੇਸ਼ ਕੁਮਾਰ, ਫਿਲੌਰ ਮੰਡੀ ਬੋਰਡ ਦੇ ਚੇਅਰਮੈਨ ਸੁਖਦੀਪ ਅੱਪਰਾ, ਕੁਆਰਡੀਨੇਟਰ ਪਲਵਿੰਦਰ ਨੌਰਾ ਤੋਂ ਇਲਾਕਾ ਹਲਕੇ ਦੇ ਬਲਾਕ ਪ੍ਰਧਾਨ ਸਾਹਿਬਾਨ ਸਮੇਤ ਪਾਰਟੀ ਵਰਕਰ ਵੱਡੀ ਗਿਣਤੀ ਵਿਚ ਵਰਕਰ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਦੀਪ ਦੁੱਗਲ ਨੇ ਪਾਰਟੀ ਦੇ ਜੁਝਾਰੂ ਵਰਕਰਾਂ ਅਤੇ ਲੀਡਰਾਂ ਦਾ ਦਿਲੋਂ ਧੰਨਵਾਦ ਕੀਤਾ | ਜਿਨ੍ਹਾਂ ਨੇ ਇਮਾਨਦਾਰੀ ਨਾਲ ਚੋਣਾਂ ਦੌਰਾਨ ਸਖ਼ਤ ਮਿਹਨਤ ਕੀਤੀ ਉਨ੍ਹਾਂ ਨੇ ਹਾਰੇ ਹੋਏ ਹਲਕਿਆਂ ਵਾਰੇ ਵੀ ਮੰਥਨ ਕੀਤਾ, ਜਿੱਥੋਂ ਪਾਰਟੀ ਨੂੰ ਸਫਲਤਾ ਨਹੀਂ ਮਿਲੀ | ਆਗੂਆਂ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਲੋਕਾਂ ਦੇ ਰਹਿੰਦੇ ਕੰਮਾਂ ਨੂੰ ਪੂਰਾ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤੇ ਜਾਵੇਗਾ ਅਤੇ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕੀਤੇ ਜਾਣਗੇ |