04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪੇਂਡੂ ਮਜ਼ਦੂਰ ਯੂਨੀਅਨ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

Ad Position 21
repet_subhas-goyals [Copy P29]
ਅਜੀਤ ਡੈਸਕ 25-12-2025
ਕਰਤਾਰਪੁਰ, 24 ਦਸੰਬਰ (ਭਜਨ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਨੇੜਲੇ ਪਿੰਡ ਕੁੱਦੋਵਾਲ ਵਿਖੇ ਮਜ਼ਦੂਰਾਂ ਤੋਂ ਮਹਿਜ਼ 100 ਦਿਨ ਦੇ ਰੁਜ਼ਗਾਰ ਦੀ ਗਾਰੰਟੀ ਦਾ ਮਗਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ ਕੇਂਦਰ ਦੀ ਮੋਦੀ ਸਰਕਾਰ ਵਲੋਂ 'ਜੀ ਰਾਮ ਜੀ' ਪਾਸ ਕਰਨ ਅਤੇ ਬਿਜਲੀ ਬਿੱਲ ਮੁਆਫ਼ੀ ਦੀ ਸਹੂਲਤ ਖੋਹਣ ਲਈ ਬਿਜਲੀ ਸੋਧ ਬਿੱਲ 2025 ਲਿਆਉਣ ਖਿਲਾਫ਼ ਮੁਜ਼ਾਹਰਾ ਕਰਨ ਉਪਰੰਤ ਪਿੰਡ ਦੇ ਚੁਰਾਹੇ 'ਚ ਮੋਦੀ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਗਟ ਕੀਤਾ ¢ ਇਸ ਦÏਰਾਨ ਯੂਨੀਅਨ ਦੀ ਤਹਿਸੀਲ ਕਮੇਟੀ ਵਲੋਂ ਆਪਣੀ ਮੀਟਿੰਗ ਕਰਕੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਵਲੋਂ ਮੰਗਾਂ ਦੇ ਨਿਪਟਾਰੇ ਲਈ 6 ਜਨਵਰੀ ਨੂੰ ਜਲੰਧਰ ਦੇ ਡੀ.ਸੀ. ਦਫ਼ਤਰ ਅੱਗੇ ਪ੍ਰਦਰਸ਼ਨ ਵਿੱਚ ਪੇਂਡੂ ਮਜ਼ਦੂਰਾਂ ਦੀ ਵੱਡੀ ਗਿਣਤੀ ਸ਼ਮੂਲੀਅਤ ਕਰਵਾਉਣ ਦਾ ਐਲਾਨ ਕੀਤਾ¢ ਇਸ ਮÏਕੇ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਤਹਿਸੀਲ ਸਕੱਤਰ ਸਰਬਜੀਤ ਕÏਰ ਕੁੱਦੋਵਾਲ, ਤਹਿਸੀਲ ਆਗੂ ਗੋਬਿੰਦਾ, ਬਲਵਿੰਦਰ ਕÏਰ ਦਿਆਲਪੁਰ ਅਤੇ ਪਰਮਜੀਤ ਕÏਰ ਮੀਕੋ ਨੇ ਕਿਰਤੀ ਲੋਕਾਂ ਨੂੰ ਸਰਕਾਰ ਵਲੋਂ ਲਿਆਂਦੇ ਗਏ ਕਾਲ਼ੇ ਬਿੱਲਾਂ, ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸੰਘਰਸ਼ ਨੂੰ ਵਿਸ਼ਾਲ ਤੇ ਤੇਜ਼ ਕਰਨ ਦਾ ਸੱਦਾ ਦਿੱਤਾ¢
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਪਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ
Ad Position 24