04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਪਰਪਿਤ ਸਮਾਗਮ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 25-12-2025
ਗੁਰਾਇਆ, 24 ਦਸੰਬਰ (ਚਰਨਜੀਤ ਸਿੰਘ ਦੁਸਾਂਝ)-ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ਅੱਟੀ 'ਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪ੍ਰਸਿੱਧ ਕਥਾ-ਵਾਚਕ ਬਾਬਾ ਅਜੀਤ ਸਿੰਘ ਨੇ ਬੱਚਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਸਾਹਿਬਜ਼ਾਦਿਆਂ ਦੀ ਅਡੋਲ ਸ਼ਹਾਦਤ ਤੋਂ ਬੱਚਿਆਂ ਨੂੰ ਦਿਸ਼ਾ ਲੈਣ ਦਾ ਉਪਦੇਸ਼ ਦਿੰਦੇ ਹੋਏ ਕਿਹਾ ਕਿ ਸਿੱਖ ਇਤਿਹਾਸ ਦੁਨੀਆਂ ਦਾ ਵਿਲੱਖਣ ਇਤਿਹਾਸ ਹੈ ਜੋ ਸੱਚ ਅਤੇ ਧਰਮ 'ਤੇ ਚੱਲਣ ਦੇ ਨਾਲ ਨਾਲ ਜ਼ੁਲਮ ਖ਼ਿਲਾਫ਼ ਡਟਣ ਦਾ ਉਪਦੇਸ਼ ਦਿੰਦਾ ਹੈ | ਇਸ ਮੌਕੇ ਸਕੂਲ ਪਿ੍ੰਸੀਪਲ ਬਲਜਿੰਦਰ ਕੁਮਾਰ, ਐਮ.ਡੀ. ਸੁਖਦੀਪ ਸਿੰਘ, ਸੰਦੀਪ ਕੌਰ, ਮਨਪ੍ਰੀਤ ਕੌਰ, ਸੰਗੀਤਾ ਅਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਪੰਡੋਰੀ ਦੇ ਸਹਿਯੋਗ ਨਾਲ ਸੈਦਪੁਰ ਝਿੜੀ ਜ਼ੋਨ ਦਾ ਹਰ ਪੱਖੋਂ ਵਿਕਾਸ ਕਰਵਾਇਆ ਜਾਵੇਗਾ-ਢੋਟ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
Ad Position 24