ਸ਼ਾਹਕੋਟ, 24 ਦਸੰਬਰ (ਨਗਿੰਦਰ ਸਿੰਘ ਬਾਂਸਲ)-ਸ੍ਰ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕÏਰ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਲੜੀ ਦੇ ਨÏਵੇਂ ਦਿਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਪਿੰਡ ਸੈਦਪੁਰ ਝਿੜੀ ਵਿਖੇ ਦੀਵਾਨ ਸਜਾਏ ਗਏ¢ ਬੀਬੀ ਰਣਜੀਤ ਕÏਰ, ਦਿਵਜੋਤ ਕÏਰ ਅਤੇ ਕਾਕਾ ਮਹਿਤਾਬ ਸਿੰਘ ਵਲੋਂ ਕੀਰਤਨ ਰਾਹੀਂ ਸਮਾਗਮ ਦਾ ਆਗ਼ਾਜ਼ ਕੀਤਾ ਗਿਆ ਉਪਰੰਤ ਭਾਈ ਸੰਤੋਖ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਗੁਰੂ ਸ਼ਬਦ ਨਾਲ ਜੋੜਿਆ ਗਿਆ ¢ ਇਸ ਮÏਕੇ ਉੱਘੇ ਸਿੱਖ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਗੰਗਾਨਗਰ ਵਾਲਿਆਂ ਵਲੋਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕÏਰ ਜੀ ਦਾ ਮੋਰਿੰਡੇ ਕੋਤਵਾਲੀ ਤੋਂ ਸਰਹਿੰਦ ਪਹੁੰਚਣ, ਠੰਢੇ ਬੁਰਜ 'ਚ ਕੈਦ ਕਰਨ ਅਤੇ ਪੇਸ਼ੀਆਂ ਮÏਕੇ ਮਾਨਸਿਕ ਤਸੀਹੇ ਦੇਣ ਸਬੰਧੀ ਇਤਿਹਾਸ ਸਰਵਣ ਕਰਵਾਇਆ ਗਿਆ¢ ਮੰਚ ਸੰਚਾਲਨ ਕਰਦਿਆਂ ਭਾਈ ਪਰਮਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਸਮਾਗਮਾਂ ਦੀ ਲੜੀ ਦੇ ਦਸਵੇਂ ਦਿਨ ਦੇ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਵਿਖੇ ਹੋਣਗੇ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਸੁਖਵੰਤਜੀਤ ਸਿੰਘ ਵਲੋਂ ਗੁਰਬਾਣੀ ਕੀਰਤਨ ਅਤੇ ਸਿੱਖ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਗੰਗਾਨਗਰ ਵਾਲਿਆਂ ਵਲੋਂ ਕਥਾ ਰਾਹੀਂ ਸੰਗਤ ਨੂੰ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ¢ ਇਸ ਮÏਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਸੂਬਾ ਆਗੂ ਜਥੇ. ਸੁਲੱਖਣ ਸਿੰਘ ਸ਼ਾਹਕੋਟ, ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਸੁਸਾਇਟੀ ਪ੍ਰਧਾਨ ਮਾ. ਬਲਜੀਤ ਸਿੰਘ, ਗੁਰਮੁਖ ਸਿੰਘ ਬਾਟੂ, ਜਸਵਿੰਦਰ ਸਿੰਘ ਮੰਗਾ, ਪਿ੍ਤਪਾਲ ਸਿੰਘ, ਅਕੱਤਰ ਸਿੰਘ, ਬੰਟੀ ਵਾਲੀਆ, ਕੁਲਵਿੰਦਰ ਸਿੰਘ, ਸ਼ਰਨਜੀਤ ਸਿੰਘ ਖਾਲਸਾ, ਤੇਜਮੋਹਨ ਸਿੰਘ, ਗੁਰਦੇਵ ਸਿੰਘ, ਜਸਕਰਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ¢