ਕਰਤਾਰਪੁਰ, 24 ਦਸੰਬਰ (ਭਜਨ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਰਤਾਰਪੁਰ ਵਿਖੇ ਸ੍ਰੀ ਸਹਿਜ ਪਾਠ ਸੰਸਥਾ ਦੇ ਸਰਕਲ ਇੰਚਾਰਜ ਭਾਈ ਦਿਲਬਾਗ ਸਿੰਘ ਨੇ ਮਾਤਾ ਗੁਜਰ ਕੌਰ ਜੀ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਦਿਆਰਥੀਆਂ ਨੂੰ ਲੈਕਚਰ ਦਿੱਤਾ | ਇਸ ਮੌਕੇ ਭਾਈ ਦਿਲਬਾਗ ਸਿੰਘ ਨੇ ਦੱਸਿਆ ਕਿ ਸਹਿਜ ਪਾਠ ਨਾਲ ਅਸੀ ਆਪਣੇ ਅੰਦਰੂਨੀ ਭਾਵਾ ਦੁਨਿਆਵੀ ਭਾਵਾਂ ਨੂੰ ਗੁਰਮਤਿ ਵਿੱਚ ਬਦਲ ਸਕਦੇ ਹਾਂ ਅਤੇ ਅਡੋਲ ਰਹਿ ਕੇ ਆਪਣੇ ਧਰਮ ਦੀ ਰੱਖਿਆ ਕਰ ਸਕਦੇ ਹਾਂ |ਇਸ ਮੌਕੇ ਪਿ੍ੰਸੀਪਲ ਮੈਡਮ ਬਬੀਤਾ ਪਾਹਵਾ ਨੇ ਬੱਚਿਆਂ ਨੂੰ ਸਿੱਖੀ ਦੇ ਮਹਾਨ ਵਿਰਸੇ ਨੂੰ ਕਾਇਮ ਰੱਖਣ ਅਤੇ ਸਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਣ ਲਈ ਪ੍ਰੇਰਿਆ | ਇਸ ਮੌਕੇ ਮੈਡਮ ਪੂਨਮ ਕੌਰ ਸ੍ਰੀ ਸਹਿਜ ਪਾਠ ਸੰਸਥਾ ,ਜਗਤਾਰ ਸਿੰਘ, ਮੈਡਮ ਗਗਨਪ੍ਰੀਤ ਕੌਰ,ਮੈਡਮ ਪਵਨੀਤ ਕੌਰ, ਮੈਡਮ ਨਵਨੀਤ ਕੌਰ, ਮੈਡਮ ਪੂਨਮ ਸ਼ਰਮਾ,ਮੈਡਮ ਪਿੰਕੀ,ਮੈਡਮ ਸਰਬਜੀਤ ਕੌਰ ਅਤੇ ਸਕੂਲ ਦਾ ਸਮੁਹ ਸਟਾਫ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ |