05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਜਲੰਧਰ 'ਚ 8 ਜਨਵਰੀ ਤੋਂ ਸ਼ੁਰੂ ਹੋਵੇਗੀ ਕਾਰਡਾਂ ਲਈ ਰਜਿਸਟ੍ਰੇਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 25-12-2025
ਜਲੰਧਰ, 24 ਦਸੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮਹੱਤਵਪੂਰਣ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਜਲੰਧਰ ਜ਼ਿਲ੍ਹੇ ਵਿੱਚ ਰਜਿਸਟ੍ਰੇਸ਼ਨ ਦੀ ਸ਼ੁਰੂਆਤ 8 ਜਨਵਰੀ 2026 ਤੋਂ ਹੋਣ ਜਾ ਰਹੀ ਹੈ, ਜਿਸ ਤਹਿਤ ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਅਤੇ ਪ੍ਰਾਈਵੇਟ ਇੰਪੈਨਲਡ ਹਸਪਤਾਲਾਂ 'ਚ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਮਿਲੇਗੀ ¢ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਸਿਵਲ ਸਰਜਨ ਡਾ. ਰਾਜੇਸ਼ ਗਰਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦÏਰਾਨ ਡਾ. ਅਗਰਵਾਲ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਮੈਪਿੰਗ ਸਮੇਤ ਹੋਰ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਮਕਸਦ ਜ਼ਮੀਨੀ ਪੱਧਰ ਤੱਕ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਉਣਾ ਹੈ ¢ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਵਿਅਕਤੀ ਦਾ ਪੰਜਾਬ ਦਾ ਵਸਨੀਕ ਹੋਣਾ ਜ਼ਰੂਰੀ ਹੈ¢ ਕਾਰਡ ਆਪਣੇ ਪਿੰਡ ਜਾਂ ਸ਼ਹਿਰ ਦੇ ਕਿਸੇ ਵੀ ਨੇੜਲੇ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਵਿਖੇ ਬਣਾਏ ਜਾ ਸਕਦੇ ਹਨ ਅਤੇ ਸਕੀਮ ਅਧੀਨ ਰਜਿਸਟਰ ਕਰਨ ਲਈ ਨਿਵਾਸੀ ਕੋਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ ਅਤੇ ਵੋਟਰ ਕਾਰਡ ਹੋਣਾ ਲਾਜ਼ਮੀ ਹੈ¢ ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਜ਼ਿਲ੍ਹੇ ਦੀ ਕਰੀਬ 24.7 ਲੱਖ ਆਬਾਦੀ ਨੂੰ ਕਵਰ ਕਰਨ ਲਈ ਕਾਰਡ ਬਣਾਉਣ ਲਈ 649 ਕਾਮਨ ਸਰਵਿਸ ਸੈਂਟਰਾਂ ਦੀ ਚੋਣ ਕੀਤੀ ਗਈ ਹੈ¢ ਜ਼ਿਕਰਯੋਗ ਹੈ ਕਿ ਸਕੀਮ ਤਹਿਤ ਹੁਣ ਤੱਕ ਜਲੰਧਰ ਜ਼ਿਲ੍ਹੇ ਦੇ 15 ਸਰਕਾਰੀ ਅਤੇ 47 ਪ੍ਰਾਈਵੇਟ ਹਸਪਤਾਲ ਇੰਪੈਨਲ ਹਨ¢ ਮੀਟਿੰਗ ਵਿੱਚ ਐਸ.ਡੀ.ਐਮ. ਰਣਦੀਪ ਸਿੰਘ ਹੀਰ ਅਤੇ ਸ਼ੁਭੀ ਆਂਗਰਾ, ਸੀ.ਐਮ.ਐਫ.ਓ. ਨਵਦੀਪ ਸਿੰਘ, ਡੀ.ਐਮ.ਸੀ. ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਸੰਬੰਧੀ ਲੱਗੇ ਬੋਰਡ ਪਾੜਨ ਦੇ ਮਾਮਲੇ 'ਚ 1 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਜਲੰਧਰ ਆਰ.ਟੀ.ਓ. ਦਫ਼ਤਰ 'ਚ ਕੰਮਾਂ 'ਚ ਤੇਜ਼ੀ ਲਈ 2 ਹੋਰ ਕਰਮਚਾਰੀ ਨਿਯੁਕਤ
Ad Position 24