ਜਲੰਧਰ, 24 ਦਸੰਬਰ (ਜਸਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸਮੇਸ਼ ਨਗਰ (ਸੈਨਿਕ ਵਿਹਾਰ) ਰਾਮਾ ਮੰਡੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 28ਵਾਂ ਵਿਸ਼ਾਲ ਨਗਰ ਕੀਰਤਨ 28 ਦਸੰਬਰ ਦਿਨ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਚਰਨਅਜੀਤ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ 'ਚ ਗਤਕਾ ਤੇ ਬੈਂਡ ਵਾਜਾ ਪਾਰਟੀਆਂ ਤੋਂ ਇਲਾਵਾ ਵੱਖ-ਵੱਖ ਸਭਾ ਸੁਸਾਇਟੀਆਂ ਤੇ ਆਸ-ਪਾਸ ਦੇ ਖੇਤਰਾਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ਼ਮੂਲੀਅਤ ਕਰਨਗੀਆਂ | ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਦਿਨ ਸੋਮਵਾਰ ਨੂੰ ਮਨਾਇਆ ਜਾਵੇਗਾ |