ਜਲੰਧਰ, 24 ਦਸੰਬਰ (ਜਸਪਾਲ ਸਿੰਘ)-ਭਾਜਪਾ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਨੇ ਗੁਰਬਤ ਮਾਰੇ ਬੇਜ਼ਮੀਨੇ-ਸਾਧਨਹੀਣ ਪੇਂਡੂ ਕਿਰਤੀ ਪਰਿਵਾਰਾਂ ਨੂੰ ਸੀਮਤ ਦਿਨਾਂ ਲਈ ਗਰੰਟੀਸ਼ੁਦਾ ਰੁਜ਼ਗਾਰ ਦਿੰਦੇ ਮਨਰੇਗਾ ਕਾਨੂੰਨ ਦਾ ਸਿਰਫ ਨਾਂਅ ਹੀ ਨਹੀਂ ਬਦਲਿਆ, ਬਲਕਿ ਢਾਂਚਾਗਤ ਬਦਲਾਅ ਕਰਕੇ ਇਸ ਕਾਨੂੰਨ ਦੀ ਰੂਹ ਕਤਲ ਕਰ ਦਿੱਤੀ ਹੈ ¢ ਨਤੀਜੇ ਵਜੋਂ ਪਹਿਲਾਂ ਹੀ ਘੋਰ ਗੁਰਬਤ ਦਾ ਸੰਤਾਪ ਹੰਢਾ ਰਹੇ ਪੇਂਡੂ ਕਿਰਤੀਆਂ, ਜਿਨ੍ਹਾਂ 'ਚੋਂ ਭਾਰੀ ਗਿਣਤੀ ਅਨੁਸੂਚਿਤ ਜਾਤੀਆਂ, ਜਨ ਜਾਤੀਆਂ ਨਾਲ ਸੰਬੰਧਿਤ ਹਨ, ਦੇ ਬੇਰੁਜ਼ਗਾਰ ਹੋਣ ਅਤੇ ਭੁੱਖੇ ਮਰਨ ਦੀ ਨÏਬਤ ਆ ਗਈ ਹੈ ¢ ਇਹ ਪ੍ਰਗਟਾਵਾ ਦੇਸ਼ ਭਗਤ ਯਾਦਗਾਰ ਜਲੰਧਰ ਵਿਖੇ ਭਾਰੀ ਗਿਣਤੀ 'ਚ ਅÏਰਤਾਂ ਸਮੇਤ ਇਕੱਠੇ ਹੋਏ ਸੈਂਕੜੇ ਮਨਰੇਗਾ ਕਿਰਤੀਆਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਲਹਿਰ ਦੇ ਨਾਮਵਰ ਆਗੂ ਸਾਥੀ ਮੰਗਤ ਰਾਮ ਪਾਸਲਾ ਨੇ ਕੀਤਾ | ਸਾਥੀ ਪਾਸਲਾ ਨੇ ਐਲਾਨ ਕੀਤਾ ਕਿ ਕਿਰਤੀਆਂ ਦੇ ਆਰ-ਪਾਰ ਦੇ ਘੋਲਾਂ ਰਾਹੀਂ ਮੋਦੀ ਸਰਕਾਰ ਨੂੰ ਮਨਰੇਗਾ ਦੀ ਬਹਾਲੀ ਲਈ ਹਰ ਹਾਲਤ ਮਜ਼ਬੂਰ ਕੀਤਾ ਜਾਵੇਗਾ | ਇਸ ਮÏਕੇ ਮਨਰੇਗਾ ਵਰਕਰਸ ਯੂਨੀਅਨ ਪੰਜਾਬ ਦੇ ਸੂਬਾਈ ਆਗੂਆਂ ਚਰਨਜੀਤ ਸਿੰਘ ਥੰਮੂਵਾਲ, ਸੱਤਪਾਲ ਸਿੰਘ ਸਹੋਤਾ, ਮਨਪ੍ਰੀਤ ਕÏਰ ਬਾਲੋ ਕੀ, ਯੂਸਫ਼ ਮਸੀਹ ਅਤੇ ਬਲਰਾਜ ਸਿੰਘ ਨੇ ਸਖ਼ਤ ਰੋਸ ਜਾਹਿਰ ਕਰਦਿਆਂ ਕਿਹਾ ਹੈ ਕਿ ਮੋਦੀ ਸਰਕਾਰ ਨੇ ਸਮੁੱਚੀ ਵਿਰੋਧੀ ਧਿਰ ਅਤੇ ਦੇਸ਼ ਭਰ ਦੇ ਕਿਰਤੀਆਂ ਦੇ ਕਰੜੇ ਵਿਰੋਧ ਨੂੰ ਨਜ਼ਰ ਅੰਦਾਜ਼ ਕਰਦਿਆਂ ਬੇਸ਼ਕ ਉਕਤ ਬਿਲ ਸਦਨ 'ਚੋਂ ਧੱਕੇ ਨਾਲ ਪਾਸ ਕਰਵਾ ਲਿਆ ਹੈ, ਪਰ ਦੇਸ਼ ਭਰ ਦੇ ਕਰੋੜਾਂ ਮਨਰੇਗਾ ਕਿਰਤੀ ਆਪਣੇ ਤਿੱਖੇ ਸੰਘਰਸ਼ਾਂ ਰਾਹੀਂ ਇਸ ਕਿਰਤੀ ਮਾਰੂ, ਦਲਿਤ ਵਿਰੋਧੀ ਹੱਲੇ ਦਾ ਮੂੰਹ ਤੋੜ ਜਵਾਬ ਦੇਣਗੇ ¢ ਆਗੂਆਂ ਨੇ ਐਲਾਨ ਕੀਤਾ ਹੈ ਕਿ ਯੂਨੀਅਨ ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ (ਜੇਪੀਐਮਓ) ਵਲੋਂ ਮਨਰੇਗਾ ਦੀ ਬਹਾਲੀ ਲਈ 28 ਦਸੰਬਰ ਨੂੰ ਜਲੰਧਰ ਰੇਲਵੇ ਸਟੇਸ਼ਨ 'ਤੇ ਕੀਤੇ ਜਾ ਰਹੇ ਸੂਬਾਈ ਇਕੱਠ 'ਚ ਪੂਰੀ ਸ਼ਕਤੀ ਨਾਲ ਸ਼ਾਮਿਲ ਹੋਵੇਗੀ ¢ ਬਾਅਦ 'ਚ ਮਨਰੇਗਾ ਕਾਮਿਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬੀ.ਐਮ.ਸੀ. ਚÏਕ ਵਿਖੇ ਪ੍ਰਧਾਨ ਮੰਤਰੀ ਦਾ ਪੁਤਲਾ ਵੀ ਫੂਕਿਆ ¢