ਜਲੰਧਰ, 24 ਦਸੰਬਰ (ਐੱਮ. ਐੱਸ. ਲੋਹੀਆ)-ਆਗਾਜ਼ ਐਨ. ਜੀ. ਓ. ਅਤੇ ਥੈਲਾਸੀਮੀਆ ਚਿਲਡਰਨ ਵੈੱਲਫ਼ੇਅਰ ਸੁਸਾਇਟੀ ਵਲੋਂ ਸਰਬੰਸਦਾਨੀ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ¢ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚ ਲਗਾਏ ਗਏ ਇਸ ਕੈਂਪ 'ਚ 28 ਯੂਨਿਟ ਇਕੱਠੇ ਹੋਏ | ਪ੍ਰਧਾਨ ਪਰਮਪ੍ਰੀਤ ਸਿੰਘ ਵਿੱਟੀ, ਜਨਰਲ ਸਕੱਤਰ ਅਮਰਜੀਤ ਸਿੰਘ ਮੰਗਾ ਅਤੇ ਰਣਜੀਤ ਸਿੰਘ ਗੋਲਡੀ ਨੇ ਜਾਣਕਾਰੀ ਦਿੱਤੀ ਕਿ ਇੰਜੀਨੀਅਰ ਤਰਲੋਚਨ ਸਿੰਘ ਭਾਟੀਆ ਦੀ ਰਹਿਨੁਮਾਈ ਹੇਠ ਥੈਲਾਸੀਮੀਆ ਤੋਂ ਪੀੜਤ ਬੱਚਿਆਂ ਲਈ ਆਗਾਜ਼ ਐੱਨ. ਜੀ. ਓ. ਨਿਰੰਤਰ ਆਪਣੀਆਂ ਸੇਵਾਵਾਂ ਦੇ ਰਹੀ ਹੈ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਆਏ ਸਾਰੇ ਥੈਲਾਸੀਮਕ ਬੱਚਿਆਂ ਦੇ ਮਾਪਿਆਂ ਨੂੰ ਕੰਬਲ ਵੰਡੇ ਗਏ ਅਤੇ ਆਏ ਸਭ ਬੱਚਿਆਂ ਲਈ ਚਾਹ ਆਦਿਕ ਦਾ ਪ੍ਰਬੰਧ ਕੀਤਾ ਗਿਆ | ਕੈਂਪ ਦੌਰਾਨ ਗੁਰਦੇਵ ਸਿੰਘ (ਗੋਲਡੀ ਭਾਟੀਆ), ਗੁਰਜੀਤ ਸਿੰਘ ਪੋਪਲੀ, ਰਾਜਾ ਸਿੰਘ, ਸਨਦੀਪ ਕੰਵਲ ਸਿੰਘ ਛਾਬੜਾ, ਪ੍ਰਦੀਪ ਸਿੰਘ ਵਿੱਕੀ, ਸੁਖਜੀਤ ਸਿੰਘ, ਮਨਜੀਤ ਸਿੰਘ, ਕੁਲਵਿੰਦਰ ਸਿੰਘ, ਤਜਿੰਦਰ ਸਿੰਘ ਰੋਬੀ, ਗੋਬਿੰਦ ਨੀਲ, ਬਿਕਰਮਜੀਤ ਸਿੰਘ, ਗੁਰਵਿੰਦਰ ਸਿੰਘ ਲਾਟੀ, ਬਿਕਰਮਜੀਤ ਸਿੰਘ, ਆਤਿਫ਼, ਵਿੱਕੀ ਅਨੰਦ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ, ਸਨਦੀਪ ਸਿੰਘ, ਪ੍ਰਬਜੀਤ ਸਿੰਘ ਬੇਦੀ, ਕੁਨਾਲ, ਦਾਨਿਸ਼, ਅਪਾਰਜੋਤ ਸਿੰਘ, ਸ਼ੰਟੂ ਸ਼ਰਮਾ ਅਤੇ ਹੋਰ ਹਾਜ਼ਰ ਸਨ |