06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਕੂਲਾਂ 'ਚ ਗੈਰ-ਕਾਨੂੰਨੀ ਪ੍ਰਧਾਨਗੀ 'ਤੇ ਤੁਰੰਤ ਰੋਕ ਲਗਾਈ ਜਾਵੇ-ਅੰਗਦ ਦੱਤਾ

Ad Position 21
repet_subhas-goyals [Copy P29]
ਅਜੀਤ ਡੈਸਕ 25-12-2025
ਜਲੰਧਰ, 24 ਦਸੰਬਰ (ਜਸਪਾਲ ਸਿੰਘ)-ਪੰਜਾਬ ਯੂਥ ਕਾਂਗਰਸ ਦੇ ਸਕੱਤਰ ਅੰਗਦ ਦੱਤਾ ਨੇ ਜਲੰਧਰ 'ਚ ਕੁਝ ਨੌਜਵਾਨ ਗਰੁੱਪਾਂ ਵਲੋਂ ਇਕ ਸਕੂਲ ਦੇ ਬਾਹਰ ਇਕੱਠੇ ਹੋ ਕੇ ਇਕ 16 ਸਾਲ ਦੇ ਘੱਟ ਉਮਰ ਦੇ ਵਿਦਿਆਰਥੀ ਨੂੰ ਗੈਰ ਕਾਨੂੰਨੀ ਢੰਗ ਨਾਲ ਪ੍ਰਧਾਨ ਬਣਾਏ ਜਾਣ ਦੇ ਮਾਮਲੇ ਨੂੰ ਬੇਹੱਦ ਗੰਭੀਰ ਦੱਸਦੇ ਹੋਏ ਅਜਿਹੀਆਂ ਕਾਰਵਾਈਆਂ ਨੂੰ ਸਖਤੀ ਨਾਲ ਰੋਕੇ ਜਾਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਜਾਣਕਾਰੀ ਮਿਲੀ ਹੈ ਕਿ ਇਕ ਗਰੁੱਪ ਵਲੋਂ ਗੈਰ ਕਾਨੂੰਨੀ ਪ੍ਰਧਾਨ ਦੇ ਐਲਾਨ ਤੋਂ ਬਾਅਦ ਦੂਸਰੇ ਗਰੁੱਪ ਵਲੋਂ ਵੀ ਆਪਣੇ ਤੌਰ 'ਤੇ ਪ੍ਰਧਾਨ ਬਣਾ ਦਿੱਤਾ ਗਿਆ ਹੈ, ਜਿਸ ਕਾਰਨ ਦੋਵਾਂ ਗਰੁੱਪਾਂ ਵਿਚਕਾਰ ਝਗੜਾ ਹੋ ਗਿਆ, ਜਿਸ ਕਾਰਨ ਸਕੂਲ ਦੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਤੇ ਹੋਰਨਾਂ ਨਾਲ ਲੱਗਦੇ ਖੇਤਰਾਂ ਦੇ ਲੋਕਾਂ ਅੰਦਰ ਡਰ ਤੇ ਦਹਿਸ਼ਤ ਦਾ ਮਾਹੌਲ ਹੈ | ਅੰਗਦ ਦੱਤਾ ਨੇ ਕਿਹਾ ਕਿ ਸਕੂਲਾਂ 'ਚ ਕਿਸੇ ਵੀ ਤਰ੍ਹਾਂ ਦੀ ਵਿਦਿਆਰਥੀ ਜਥੇਬੰਦੀ ਜਾਂ ਰਾਜਨੀਤਕ ਅੰਦਾਜ਼ ਦੀ ਲੀਡਰਸ਼ਿਪ ਬਣਾਏ ਜਾਣ ਦੀ ਕਾਨੂੰਨੀ ਤੌਰ 'ਤੇ ਮਨਾਹੀ ਹੈ | ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀ ਨਾਬਾਲਗ ਹੁੰਦੇ ਹਨ ਅਤੇ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਪ੍ਰਧਾਨ ਬਣਾਉਣਾ ਉਸ ਨੂੰ ਹਿੰਸਾ, ਧਮਕੀ ਅਤੇ ਦਬਾਅ ਦੇ ਖ਼ਤਰੇ ਵਿੱਚ ਧੱਕਣ ਬਰਾਬਰ ਹੈ, ਜੋ ਬੱਚਿਆਂ ਦੀ ਸੁਰੱਖਿਆ ਨਾਲ ਸਿੱਧਾ ਖਿਲਵਾੜ ਹੈ | ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਅਮਨ-ਕਾਨੂੰਨ ਭੰਗ ਕਰਨ ਵਾਲੀ ਕਿਸੇ ਵੀ ਗਤੀਵਿਧੀ 'ਤੇ ਜ਼ਿਲ੍ਹਾ ਮੈਜਿਸਟਰੇਟ/ ਡਿਪਟੀ ਕਮਿਸ਼ਨਰ ਨੂੰ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ | ਇਸ ਸੰਬੰਧੀ ਉਨ੍ਹਾਂ ਵਲੋਂ ਇਕ ਲਿਖਤੀ ਪੱਤਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਮੁੱਖ ਮੰਤਰੀ ਨੂੰ ਵੀ ਭੇਜਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕ੍ਰਿਸਮਸ ਸੰਬੰਧੀ ਪਿੰਡ ਫੋਲੜੀਵਾਲ ਵਿਖੇ ਸ਼ੋਭਾ ਯਾਤਰਾ ਸਜਾਈ <br/> ਅਗਲੀ ਖ਼ਬਰ ਆਗ਼ਾਜ਼ ਐਨ. ਜੀ. ਓ. ਅਤੇ ਥੈਲਾਸੀਮੀਆ ਚਿਲਡਰਨ ਵੈੱਲਫ਼ੇਅਰ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ
Ad Position 24