ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਨਗਰ ਕੀਰਤਨ ਸੰਬੰਧੀ ਪ੍ਰਬੰਧਕਾਂ ਨੇ ਪੰਜਾਬ ਸਰਕਾਰ ਦੇ ਸਲਾਹਕਾਰ ਦੀਪਕ ਬਾਲੀ ਨੂੰ ਦਿੱਤਾ ਸੱਦਾ ਪੱਤਰ

Ad Position 21
No active advertisement
ਅਜੀਤ ਡੈਸਕ 26-12-2025
ਜਲੰਧਰ, 25 ਦਸੰਬਰ (ਐੱਮ. ਐੱਸ. ਲੋਹੀਆ)-ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਜਨਵਰੀ, ਦਿਨ ਸ਼ੁੱਕਰਵਾਰ ਨੂੰ ਸਜਾਏ ਜਾ ਰਹੇ ਸ਼ਹਿਰ ਦੇ ਮੁੱਖ ਨਗਰ ਕੀਰਤਨ 'ਚ ਸ਼ਾਮਿਲ ਹੋਣ ਸੰਬੰਧੀ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਜਥੇਬੰਦੀਆਂ ਨੂੰ ਸੱਦਾ ਪੱਤਰ ਦਿੱਤੇ ਜਾ ਰਹੇ ਹਨ | ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਲੋਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਇਸਤਰੀ ਕੀਰਤਨ ਸਤਿਸੰਗ ਸਭਾਵਾਂ, ਸੇਵਾ ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਦੇ ਪੁਰਾਤਨ ਮਾਰਗ 'ਤੇ ਸਜਾਏ ਜਾ ਰਹੇ ਜਲੰਧਰ ਸ਼ਹਿਰ ਦੇ ਮੁੱਖ ਨਗਰ ਕੀਰਤਨ ਦੇ ਪ੍ਰਬੰਧਾਂ ਸੰਬੰਧੀ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਪ੍ਰਬੰਧਕ ਕਮੇਟੀ ਅਤੇ ਸਿੰਘ ਸਭਾਵਾਂ ਦੇ ਨੁਮਾਇੰਦੇਆਂ ਨੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਅਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ | ਦੀਪਕ ਬਾਲੀ ਨੇ ਪ੍ਰਬੰਧਕਾਂ ਨੂੰ ਹਰ ਤਰ੍ਹਾਂ ਦੇ ਪ੍ਰਸ਼ਾਸਨਿਕ ਸਹਿਯੋਗ ਦਾ ਭਰੋਸਾ ਦਿੱਤਾ |
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਅਤੇ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੇ ਸ਼ਹਿਰ ਵਾਸੀਆਂ ਨੂੰ ਨਗਰ ਕੀਰਤਨ 'ਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਹੈ | ਇਸ ਮੌਕੇ ਪਰਮਿੰਦਰ ਸਿੰਘ (ਦਸਮੇਸ਼ ਨਗਰ), ਤੇਜਬੀਰ ਸਿੰਘ ਬਾਂਸਲ, ਗੁਰਜੀਤ ਸਿੰਘ ਟੱਕਰ, ਦਿਲਬਾਗ ਸਿੰਘ (ਪ੍ਰੀਤ ਨਗਰ), ਪਰਮਜੀਤ ਸਿੰਘ ਬਬਲਾ, ਨਵਦੀਪ ਸਿੰਘ ਗੁਲਾਟੀ, ਬਾਵਾ ਗਾਬਾ, ਜਹਿਜੋਤ ਸਿੰਘ, ਜਸਕੀਰਤ ਸਿੰਘ ਜੱਸੀ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਫ਼ਰ-ਏ-ਸ਼ਹਾਦਤ ਗੁਰਦੁਆਰਾ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਐਮ. ਐਸ. ਐਮ. ਈ. ਦੀ ਟੀਮ ਵਲੋਂ ਫੋਕਲ ਪੁਆਇੰਟ ਦਾ ਦੌਰਾ, ਸੜਕਾਂ ਅਤੇ ਹੋਰ ਕੰਮਾਂ ਦਾ ਲਿਆ ਜਾਇਜ਼ਾ
Ad Position 24
No active advertisement