ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਆਰ. ਐਮ. ਪੀ. ਆਈ. ਵਲੋਂ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ

Ad Position 21
No active advertisement
ਅਜੀਤ ਡੈਸਕ 26-12-2025
ਜਲੰਧਰ, 25 ਦਸੰਬਰ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਤਹਿਸੀਲ ਜਲੰਧਰ ਵਲੋਂ ਸੰਤੋਖਪੁਰਾ ਬਾਈਪਾਸ ਜਲੰਧਰ ਵਿਖੇ ਕਾਮਰੇਡ ਹਰੀਮੁਨੀ ਸਿੰਘ ਦੀ ਪ੍ਰਧਾਨਗੀ ਹੇਠ ਇਕ ਕਾਨਫਰੰਸ ਕੀਤੀ ਗਈ ¢ ਕਾਨਫਰੰਸ ਨੂੰ ਆਰ. ਐਮ. ਪੀ. ਆਈ. ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਦੀ ਮੋਦੀ ਸਰਕਾਰ ਨੇ ਮੁਸ਼ਕਿਲ ਨਾਲ ਜੂਨ ਗੁਜ਼ਾਰਾ ਕਰਦੇ ਬੇਜ਼ਮੀਨੇ-ਸਾਧਨਹੀਣ ਪੇਂਡੂ ਕਿਰਤੀਆਂ ਨੂੰ ਸੀਮਤ ਦਿਨਾਂ ਲਈ ਗਾਰੰਟੀ ਸ਼ੁਦਾ ਰੁਜ਼ਗਾਰ ਦੇਣ ਵਾਲੇ ਮਗਨਰੇਗਾ ਕਾਨੂੰਨ ਦਾ ਸਿਰਫ ਨਾਂਅ ਹੀ ਨਹੀਂ ਬਦਲ ਕੇ 'ਵਿਕਸਿਤ ਭਾਰਤ ਰੁਜ਼ਗਾਰ ਆਜੀਵਕਾ ਗਾਰੰਟੀ ਮਿਸ਼ਨ (ਗ੍ਰਾਮੀਣ) ਵੀ. ਬੀ. ਜੀ. ਰਾਮ ਜੀ' ਰੱਖਿਆ ਬਲਕਿ ਢਾਂਚਾਗਤ ਬਦਲਾਅ ਕਰਕੇ ਇਸ ਕਾਨੂੰਨ ਦੀ ਰੂਹ ਕਤਲ ਕਰ ਦਿੱਤੀ ਹੈ ¢ ਅਜਿਹਾ ਕਰਕੇ ਮੋਦੀ ਸਰਕਾਰ ਨੇ ਆਰ.ਐਸ.ਐਸ. ਦੀ ਮਗਨਰੇਗਾ ਦੇ ਖਾਤਮੇ ਦੀ ਚਿਰੋਕਣੀ ਮਨੂੰਵਾਦੀ ਸਾਜ਼ਿਸ਼ ਪੂਰ ਚੜ੍ਹਾਈ ਹੈ ¢ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਸਾਥੀ ਦਰਸ਼ਨ ਨਾਹਰ ਨੇ ਆਖਿਆ ਕਿ ਸਮੂਹ ਕਿਰਤੀ-ਕਿਸਾਨਾਂ, ਮੁਲਾਜ਼ਮਾਂ ਤੇ ਹੋਰ ਮਿਹਨਤੀ ਵਰਗਾਂ ਵਲੋਂ ਬਿਜਲੀ ਸੋਧ ਬਿਲ 2025 ਪੇਸ਼ ਕਰਨ ਦੀ ਤਿਆਰੀ ਕੀਤੀ ਹੋਈ ਹੈ ਅਤੇ ਪਬਲਿਕ ਸੈਕਟਰ ਦੇ ਅਦਾਰੇ ਕੁਝ ਕਾਰਪੋਰੇਟ ਘਰਾਣਿਆਂ ਨੂੰ ਵੇਚ ਦਿੱਤੇ ਬਾਕੀ ਰਹਿੰਦੇਆਂ ਨੂੰ ਵੇਚਣ ਦੀ ਤਿਆਰੀ ਹੈ ਮੋਦੀ ਸਰਕਾਰ ਦੀ ਨਿੱਜੀਕਰਨ ਦੀ ਨੀਤੀ ਖਿਲਾਫ ਜਨ ਅੰਦੋਲਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ¢ ਸਾਥੀ ਬਲਦੇਵ ਨੂਰਪੁਰੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲੋਕਾਂ ਨਾਲ ਜਿਹੜੇ ਵਾਅਦੇ ਤੇ ਗਰੰਟੀਆਂ ਕੀਤੀਆਂ ਸਨ ਉਹ ਕੁੱਝ ਵੀ ਪੂਰਾ ਨਹੀਂ ਕੀਤਾ ਗਿਆ ¢ ਇਸ ਮÏਕੇ ਹੋਰਨਾਂ ਤੋਂ ਇਲਾਵਾ ਜਗਜੀਤ ਸਿੰਘ ਖਾਂਬਰਾ, ਸੁਨੀਤਾ ਨੂਰਪੁਰੀ, ਪਾਰਵਤੀ, ਕੰਚਨ, ਸ਼ੰਭੂ ਚÏਹਾਨ, ਮੀਰਾਂ ਦੇਵੀ ਆਦਿ ਹਾਜ਼ਰ ਸਨ ¢
Ad Position 22
No active advertisement
ਪਿਛਲੀ ਖ਼ਬਰ ਪਾਣੀ ਸੀਵਰੇਜ ਦੇ ਨਵੇਂ ਕੁਨੈਕਸ਼ਨ ਰੈਗੂਲਰ ਕਰਨ ਦੀ ਮੁਹਿੰਮ ਜਾਰੀ ਅਗਲੀ ਖ਼ਬਰ ਨਾਰਥ ਜ਼ੋਨ ਸਾਫਟ ਟੈਨਿਸ 'ਚੋਂ ਪੰਜਾਬ ਨੇ ਤੀਜਾ ਸਥਾਨ ਹਾਸਿਲ ਕੀਤਾ
Ad Position 24
No active advertisement