ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪਾਣੀ ਸੀਵਰੇਜ ਦੇ ਨਵੇਂ ਕੁਨੈਕਸ਼ਨ ਰੈਗੂਲਰ ਕਰਨ ਦੀ ਮੁਹਿੰਮ ਜਾਰੀ

Ad Position 21
No active advertisement
ਅਜੀਤ ਡੈਸਕ 26-12-2025
ਜਲੰਧਰ 25 ਦਸੰਬਰ (ਸ਼ਿਵ)-ਨਿਗਮ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਅਤੇ ਸੰਯੁਕਤ ਕਮਿਸ਼ਨਰ ਡਾ. ਸੁਮਨਦੀਪ ਕÏਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਗਰ ਨਿਗਮ ਜਲੰਧਰ ਵੱਲੋਂ ਗੈਰ-ਮਨਜ਼ੂਰਸ਼ੁਦਾ ਕਾਲੋਨੀਆਂ 'ਚ ਵਾਟਰ ਅਤੇ ਸੀਵਰੇਜ ਕੁਨੈਕਸ਼ਨਾਂ ਦੀ ਨਿਯਮਿਤਤਾ ਲਈ ਕੱਲ੍ਹ ਅਤੇ ਅੱਜ ਵਿਸ਼ੇਸ਼ ਕੁਨੈਕਸ਼ਨ ਮੁਹਿੰਮ ਚਲਾਈ ਗਈ¢ ਇਹ ਕਾਰਵਾਈ ਸੁਪਰਡੈਂਟ ਹਰਪ੍ਰੀਤ ਵਾਲੀਆ, ਨੋਡਲ ਅਧਿਕਾਰੀ ਅਸ਼ਵਨੀ ਗਿੱਲ ਅਤੇ ਇੰਸਪੈਕਟਰ ਰਜਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਨਗਰ ਨਿਗਮ ਦੀ ਟੀਮ ਵਲੋਂ ਸੁਚਾਰੂ ਢੰਗ ਨਾਲ ਅੰਜਾਮ ਦਿੱਤੀ ਗਈ¢ ਇਸ ਦÏਰਾਨ ਸਟਾਫ ਵਲੋਂ ਨਿਵਾਸੀਆਂ ਦੀਆਂ ਅਰਜ਼ੀਆਂ ਦੀ ਜਾਂਚ ਕਰਕੇ ਨਵੇਂ ਕੁਨੈਕਸ਼ਨਾਂ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਗਈ¢ ਨਵਯੁੱਗ ਕਾਲੋਨੀ ਵਾਰਡ ਨੰ. 85 ਵਿੱਚ ਨਵੇਂ ਵਾਟਰ ਅਤੇ ਸੀਵਰੇਜ ਕੁਨੈਕਸ਼ਨ ਮਨਜ਼ੂਰ ਕੀਤੇ ਗਏ¢ ਨਿਵਾਸੀਆਂ ਦੀਆਂ ਅਰਜ਼ੀਆਂ ਦੀ ਪੜਤਾਲ ਕਰਕੇ ਉਨ੍ਹਾਂ ਨੂੰ ਮÏਕੇ 'ਤੇ ਹੀ ਕਾਨੂੰਨੀ ਬੁਨਿਆਦੀ ਸੁਵਿਧਾਵਾਂ ਨਾਲ ਜੋੜਿਆ ਗਿਆ¢ ਅੱਜ ਸੈਨਿਕ ਵਿਹਾਰ ਐਕਸਟੈਂਸ਼ਨ ਕਾਲੋਨੀ ਵਿੱਚ ਨਗਰ ਨਿਗਮ ਵਲੋਂ ਲਗਾਏ ਗਏ ਵਿਸ਼ੇਸ਼ ਕੈਂਪ ਦÏਰਾਨ ਵਾਟਰ ਅਤੇ ਸੀਵਰੇਜ ਦੇ ਨਵੇਂ ਕੁਨੈਕਸ਼ਨਾਂ ਦੀ ਮਨਜ਼ੂਰੀ ਦੀ ਕਾਰਵਾਈ ਜਾਰੀ ਰਹੀ¢
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਗੁਲਾਟੀ ਵਲੋਂ ਨਵੀਂ ਸੜਕ ਦਾ ਉਦਘਾਟਨ ਅਗਲੀ ਖ਼ਬਰ ਆਰ. ਐਮ. ਪੀ. ਆਈ. ਵਲੋਂ ਕੇਂਦਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ
Ad Position 24
No active advertisement