ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮਸ਼ਾਲਾ ਕਾਕੜਾ ਕਲਾਂ ਤੋਂ ਸ਼ਹੀਦੀ ਸਮਾਗਮ ਸੰਬੰਧੀ ਸਜਾਇਆ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 26-12-2025
ਸ਼ਾਹਕੋਟ, 25 ਦਸੰਬਰ (ਸੁਖਦੀਪ ਸਿੰਘ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਕਾਕੜਾ ਕਲਾਂ (ਸ਼ਾਹਕੋਟ) ਵਲੋਂ ਧਰਮ ਪ੍ਰਚਾਰ ਕਮੇਟੀ ਸ਼ਹੀਦ ਬਾਬਾ ਜੀਵਨ ਸਿੰਘ ਜੀ, ਦੋਆਬਾ ਜ਼ੋਨ ਦੇ ਪ੍ਰਧਾਨ ਭਾਈ ਪਰਮਿੰਦਰ ਸਿੰਘ ਖ਼ਾਲਸਾ ਦੇ ਵਿਸ਼ੇਸ਼ ਸਹਿਯੋਗ ਨਾਲ ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦੇ, ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਸਮਾਗਮ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮਸ਼ਾਲਾ ਵਿਖੇ 26 ਦਸੰਬਰ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾਵੇਗਾ | ਸ਼ਹੀਦੀ ਸਮਾਗਮ ਦੇ ਸੰਬੰਧ 'ਚ ਅੱਜ ਧਰਮਸ਼ਾਲਾ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਹੇਠ ਸਜਾਇਆ ਗਿਆ | ਨਗਰ ਕੀਰਤਨ ਵਲੋਂ ਸਾਰੇ ਪਿੰਡ ਦੀ ਪਰਿਕਰਮਾ ਕੀਤੀ ਗਈ, ਜਿਸ ਦੌਰਾਨ ਢਾਡੀ ਸਤਪਾਲ ਸਿੰਘ ਤਾਜ ਦੇ ਜੱਥੇ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ ਗਿਆ | ਨਗਰ ਕੀਰਤਨ ਦਾ ਪਿੰਡ ਵਾਸੀਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ | ਪ੍ਰਬੰਧਕਾਂ ਨੇ ਦੱਸਿਆ ਕਿ ਸ਼ਹੀਦੀ ਸਮਾਗਮ ਦੇ ਸੰਬੰਧ 'ਚ ਆਰੰਭ ਕੀਤੇ ਅਖੰਡ ਪਾਠ ਦੇ 26 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ, ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਇਸ ਮੌਕੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮਸ਼ਾਲਾ ਦੇ ਪ੍ਰਬੰਧਕ ਗੁਰਚਰਨ ਸਿੰਘ, ਸੁਖਚਰਨ ਸਿੰਘ, ਦਲਵੀਰ ਸਿੰਘ ਸੂਬੇਦਾਰ, ਬਲਵੀਰ ਸਿੰਘ, ਜਸਵੀਰ ਸਿੰਘ ਮੈਂਬਰ, ਤਰਸੇਮ ਸਿੰਘ ਮੈਂਬਰ, ਕਸ਼ਮੀਰ ਮੈਂਬਰ, ਕੁਲਵਿੰਦਰ ਸਿੰਘ, ਅਰਸ਼ ਮੈਂਬਰ, ਦਵਿੰਦਰ ਸਿੰਘ ਫੌਜੀ, ਮਹਿੰਦਰ ਸਿੰਘ, ਪਿਆਰਾ ਲਾਲ, ਮੰਗਾ ਸਾਂਈ, ਬਲਦੇਵ ਸਿੰਘ, ਸਤਨਾਮ ਸਿੰਘ ਨਿੱਝਰ, ਪਲਵਿੰਦਰ ਸਿੰਘ ਆਦਰਾਮਾਨ, ਹਰਦੀਪ ਦੀਪਾ, ਹੈਪੀ, ਸ਼ਮਸ਼ੇਰ ਸਿੰਘ, ਮਨਜੀਤ ਸਿੰਘ ਮੰਨਾ, ਕਮਲਦੀਪ ਸਿੰਘ, ਗੁਰਨਾਮ ਸਿੰਘ ਕੋਟਲਾ, ਜਸਪਾਲ ਸਿੰਘ ਕੋਟਲਾ, ਪ੍ਰਧਾਨ ਦਵਿੰਦਰ ਸਿੰਘ ਰਹੇਲੂ, ਜਗਦੀਸ਼ ਸਿੰਘ ਪ੍ਰਧਾਨ ਨਵਾਂ ਕਿਲਾ, ਬਲਵਿੰਦਰ ਸਿੰਘ, ਲੁਭਾਇਆ ਰਾਮ, ਰਾਜੂ ਪੇਂਟਰ, ਪ੍ਰੀਤ ਪ੍ਰਧਾਨ, ਲਹਿੰਬਰ ਸਿੰਘ, ਮੰਗਾ ਠੇਕੇਦਾਰ ਜਸਵਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 10 ਦਿਨਾ ਸਮਾਗਮਾਂ ਦੀ ਲੜੀ ਦੇ ਅੰਤਿਮ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਜਾਏ ਦੀਵਾਨ ਗੁਰਮਤਿ ਸਮਾਗਮ ਕਰਵਾ... ਅਗਲੀ ਖ਼ਬਰ ਪਾਣੀ ਦੀ ਪਾਈਪ ਲਾਈਨ ਦੇ ਰੂਟ ਨੂੰ ਲੈ ਕੇ ਮੁੜ ਵਸੇਬਾ ਮੋਰਚਾ ਵਲੋਂ ਪ੍ਰਸ਼ਾਸਨ ਨੂੰ ਮੰਗ ਪੱਤਰ
Ad Position 24
No active advertisement