ਸ਼ਾਹਕੋਟ, 25 ਦਸੰਬਰ (ਨਗਿੰਦਰ ਸਿੰਘ ਬਾਂਸਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ 'ਚ ਉਲੀਕੀ ਦਸ ਦਿਨਾਂ ਗੁਰਮਤਿ ਸਮਾਗਮਾਂ ਦੀ ਲੜੀ ਦੇ ਅੱਜ ਅੰਤਿਮ ਦਿਨ ਦੇ ਦੀਵਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੇਨ ਬਾਜ਼ਾਰ ਸ਼ਾਹਕੋਟ ਵਿਖੇ ਸਜਾਏ ਗਏ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਮੰਗਲ ਸਿੰਘ ਵਲੋਂ ਸ਼੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਵਿਚ ਭਾਈ ਜਸਵਿੰਦਰ ਸਿੰਘ ਵਲੋਂ ਗੁਰਬਾਣੀ ਕੀਰਤਨ ਰਾਹੀਂ ਸਮਾਗਮ ਦੀ ਸ਼ੁਰੂਆਤ ਕੀਤੀ ਗਈ¢ ਇਸ ਮÏਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਸੁਖਵੰਤਜੀਤ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਗਿਆ¢ ਉਪਰੰਤ ਉੱਘੇ ਸਿੱਖ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਗੰਗਾਨਗਰ ਵਾਲਿਆਂ ਵਲੋਂ ਸਾਕਾ ਸਰਹੰਦ ਦਾ ਇਤਿਹਾਸ ਸਰਵਣ ਕਰਵਾਇਆ ਗਿਆ¢ ਉਨ੍ਹਾਂ ਸਮੂਹ ਸੰਗਤ ਨੂੰ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ¢ ਇਸ ਮÏਕੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਸਫ਼ਲਤਾਪੂਰਵਕ 10 ਦਿਨਾਂ ਗੁਰਮਤਿ ਸਮਾਗਮ ਕਰਵਾਉਣ ਲਈ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਮੂਹ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ ¢ ਸਮਾਗਮ ਦÏਰਾਨ ਮੰਚ ਸੰਚਾਲਨ ਦੀ ਸੇਵਾ ਨਿਭਾਉਂਦਿਆਂ ਭਾਈ ਪਰਮਜੀਤ ਸਿੰਘ ਖ਼ਾਲਸਾ ਨੇ ਗੁਰਮਤਿ ਸਮਾਗਮਾਂ 'ਚ ਹਾਜ਼ਰੀ ਭਰਨ ਲਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ¢ ਇਸ ਮÏਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸੂਬਾਈ ਆਗੂ ਜਥੇ. ਸੁਲੱਖਣ ਸਿੰਘ ਸ਼ਾਹਕੋਟ, ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਪਰਮਜੀਤ ਕÏਰ ਬਜਾਜ ਮੈਂਬਰ ਨਗਰ ਪੰਚਾਇਤ ਸ਼ਾਹਕੋਟ, ਡਾ. ਅਰਵਿੰਦਰ ਸਿੰਘ ਰੂਪਰਾ ਸਾਬਕਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਤਰਲੋਕ ਸਿੰਘ ਰੂਪਰਾ ਪ੍ਰਧਾਨ ਰਾਮਗੜ੍ਹੀਆ ਸਕੂਲ, ਗੁਰਦੁਆਰਾ ਕਮੇਟੀ ਪ੍ਰਧਾਨ ਸੁਖਜੀਤ ਸਿੰਘ ਝੀਤਾ, ਕੁਲਬੀਰ ਸਿੰਘ ਧੰਜੂ, ਮੇਜਰ ਸਿੰਘ ਮੰਡ, ਭਾਈ ਅੰਮਿ੍ਤਪਾਲ ਸਿੰਘ, ਕਮਲਜੀਤ ਸਿੰਘ ਧਿੰਜਣ, ਮਾਸਟਰ ਗੁਰਮੀਤ ਸਿੰਘ, ਸੁਸਾਇਟੀ ਪ੍ਰਧਾਨ ਮਾਸਟਰ ਬਲਜੀਤ ਸਿੰਘ, ਗੁਰਮੁਖ ਸਿੰਘ ਬਾਟੂ, ਜਸਵਿੰਦਰ ਸਿੰਘ ਮੰਗਾ, ਪਿ੍ਤਪਾਲ ਸਿੰਘ, ਅਕੱਤਰ ਸਿੰਘ, ਬੰਟੀ ਵਾਲੀਆ, ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ, ਸ਼ਰਨਜੀਤ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ¢