ਮਲਸੀਆਂ, 25 ਦਸੰਬਰ (ਸੁਖਦੀਪ ਸਿੰਘ)- ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ, ਮੁਰੀਦਵਾਲ ਦਾ ਸਾਂਝਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਪ੍ਰਾਇਮਰੀ ਸਕੂਲ ਦੇ ਇੰਚਾਰਜ ਸੰਦੀਪ ਕੁਮਾਰ ਅਤੇ ਮਿਡਲ ਸਕੂਲ ਦੇ ਇੰਚਾਰਜ ਮੈਡਮ ਸ਼ਿਫ਼ਾਲੀ ਯਾਦਵ ਦੀ ਅਗਵਾਈ 'ਚ ਕਰਵਾਏ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਦੇ ਲੈਕਚਰਾਰ ਰਾਮ ਤੀਰਥ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਬਲਵਿੰਦਰ ਸਿੰਘ ਸੇਵਾ-ਮੁਕਤ ਅਧਿਆਪਕ, ਏ. ਐਸ. ਆਈ. ਬਲਦੇਵ ਸਿੰਘ, ਹਰਦਿਆਲ ਸਿੰਘ, ਅਜੈ ਪਾਲ ਸਿੰਘ, ਗੁਰਸੇਵਕ ਸਿੰਘ ਰਿੰਕੂ, ਅਵਤਾਰ ਸਿੰਘ ਸਰਪੰਚ ਅਤੇ ਹਰਪਾਲ ਸਿੰਘ ਨੰਬਰਦਾਰ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ | ਸਭ ਤੋਂ ਪਹਿਲਾਂ ਦੋਵੇਂ ਸਕੂਲਾਂ ਦੇ ਇੰਚਾਰਜ ਵਲੋਂ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਕੂਲਾਂ ਦੀ ਸਲਾਨਾ ਰਿਪੋਰਟ ਪੜ੍ਹੀ | ਮੁੱਖ ਮਹਿਮਾਨ ਲੈਕਚਰਾਰ ਰਾਮ ਤੀਰਥ ਸ਼ਰਮਾ ਨੇ ਸਕੂਲਾਂ ਦੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ | ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨਿ੍ਹਆ ਗਿਆ | ਮਹਿਮਾਨਾਂ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮਨਦੀਪ ਕੌਰ, ਸਰਬਜੀਤ ਸਿੰਘ, ਬਲਵਿੰਦਰ ਕੌਰ, ਸਲੋਨੀ ਸਮੇਤ ਮੈਨਜਮੈਂਟ ਕਮੇਟੀ, ਗ੍ਰਾਮ ਪੰਚਾਇਤ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |