ਜਲੰਧਰ, 26 ਦਸੰਬਰ (ਚੰਦੀਪ ਭੱਲਾ)-ਜ਼ਿਲ੍ਹਾ ਸਲਾਹਕਾਰ ਕਮੇਟੀ/ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਜਲੰਧਰ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵਿੱਤੀ ਸਾਲ 2025-26 ਦੀ ਸਲਾਨਾ ਕਰਜ਼ਾ ਯੋਜਨਾ ਦੀ 30 ਸਤੰਬਰ, 2025 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚੇ ਅਤੇ ਨਤੀਜਿਆਂ ਦੀ ਸਮੀਖਿਆ ਕੀਤੀ ਗਈ ¢ ਜ਼ਿਲ੍ਹੇ ਵਿਚ ਕੰਮ ਕਰਦੇ ਸਾਰੇ ਸਰਕਾਰੀ, ਸਹਿਕਾਰੀ ਅਤੇ ਗੈਰ ਸਰਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪ੍ਰਮੁੱਖ ਜ਼ਿਲ੍ਹਾ ਪ੍ਰਬੰਧਕ (ਐਲ.ਡੀ.ਐਮ.) ਐਮ. ਐੱਸ. ਮੋਤੀ ਨੇ ਕਮੇਟੀ ਦੇ ਸਨਮੁੱਖ ਰੱਖਿਆ¢ ਉਨ੍ਹਾਂ ਦੱਸਿਆ ਕਿ ਇਸ ਤਿਮਾਹੀ ਵਿਚ ਸੀ.ਡੀ. ਰੇਸ਼ੋ 33.06 % ਰਹੀ ਹੈ¢ ਇਸ 'ਤੇ ਵਧੀਕ ਡਿਪਟੀ ਕਮਿਸ਼ਨਰ ਇਸ ਵਿਚ ਹੋਰ ਸੁਧਾਰ ਲਿਆਉਣ ਲਈ ਬੈਂਕਾਂ ਨੂੰ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਕਰਜ਼ੇ ਦੀ ਸਹੂਲਤ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ¢ ਖਾਸ ਤੌਰ 'ਤੇ ਸਵੈ ਸਹਾਇਤਾ ਸਮੂਹ ਦੀਆਂ ਕਰਜ਼ੇ ਸੰਬੰਧੀ ਅਰਜ਼ੀਆਂ ਦਾ ਜਲਦ ਨਿਪਟਾਰਾ ਕਰਨ ਲਈ ਹਦਾਇਤਾਂ ਕੀਤੀਆਂ ¢ ਉਨ੍ਹਾਂ ਬੈਂਕਾਂ ਨੂੰ ਕਿਹਾ ਕਿ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਅਤੇ ਫ਼ਸਲਾਂ ਦੀ ਰਹਿੰਦ-ਖੰੂਹਦ ਦੀ ਸੰਭਾਲ ਲਈ ਮਸ਼ੀਨਾਂ ਦੀ ਖ਼ਰੀਦ ਲਈ ਕਿਸਾਨਾਂ ਨੂੰ ਕਰਜ਼ੇ ਦੀ ਸਹੂਲਤ ਦਿੱਤੀ ਜਾਵੇ ¢ ਬੈਂਕਾਂ ਵਲੋਂ 30 ਸਤੰਬਰ 2025 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਤਰਜੀਹੀ ਖੇਤਰ ਦੇ ਟੀਚੇ 5622 ਕਰੋੜ ਸਾਹਮਣੇ 12238 ਕਰੋੜ ਕਰਜ਼ੇ ਮਨਜ਼ੂਰ ਕੀਤੇ ਗਏ ਅਤੇ ਤਿਮਾਹੀ ਦੇ ਸਾਰੇ ਕਰਜ਼ ਟੀਚੇ ਪੂਰੇ ਕਰ ਲਏ ਗਏ ਹਨ¢ ਖੇਤੀਬਾੜੀ ਕਰਜ਼ੇ ਦੇ 1531 ਕਰੋੜ ਟੀਚੇ ਦੇ ਸਾਹਮਣੇ 2409 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਹਨ¢ ਸਤੰਬਰ ਤਿਮਾਹੀ ਦੇ ਅੰਤ ਤੱਕ ਕੁੱਲ ਕਰਜ਼ੇ 18314 ਕਰੋੜ ਰੁਪਏ ਦੇ ਵੰਡੇ ਗਏ¢ ਮੀਟਿੰਗ ਵਿਚ ਖੇਤੀਬਾੜੀ, ਬਾਗ਼ਬਾਨੀ, ਮੱਛੀ ਪਾਲਣ, ਨਾਬਾਰਡ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਰਿਜ਼ਰਵ ਬੈਂਕ ਆਫ਼ ਇੰਡੀਆ, ਚੰਡੀਗੜ੍ਹ ਤੋਂ ਅਲੋਕ ਰੰਜਨ ਐਲ. ਡੀ. ਓ., ਬੈਂਕਾਂ ਦੇ ਜ਼ਿਲ੍ਹੇ ਨੁਮਾਇੰਦੇ, ਯੂਕੋ ਬੈਂਕ ਜ਼ੋਨਲ ਆਫ਼ਿਸ ਤੋਂ ਸ਼੍ਰੇਆ, ਡਿਸਟਿ੍ਕਟ ਇੰਡਸਟਰੀਅਲ ਕੇਂਦਰ, ਰੂਡਸੈਟ ਇੰਸਟੀਚਿਊਟ ਜਲੰਧਰ ਦੇ ਡਾਇਰੈਕਟਰ ਸੰਜੀਵ ਚੌਹਾਨ ਆਦਿ ਵੀ ਮੌਜੂਦ ਸਨ |