02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 27-12-2025
ਕਰਤਾਰਪੁਰ, 26 ਦਸੰਬਰ (ਜਨਕ ਰਾਜ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਦੀਆਂ ਸਮੂਹ ਸਭਾ ਸੁਸਾਇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇ: ਰਣਜੀਤ ਸਿੰਘ ਕਾਹਲੋਂ ਦੀ ਦੇਖ-ਰੇਖ ਹੇਠ ਗੁਰਦੁਆਰਾ ਥੰਮ ਜੀ ਸਾਹਿਬ ਤੋਂ ਖਾਲਸਾਈ ਜਾਹੋ-ਜਲਾਲ ਦੇ ਨਾਲ ਸਜਾਇਆ ਗਿਆ | ਇਸ ਮੌਕੇ ਜਿੱਥੇ ਗਤਕਾ ਅਖਾੜਿਆਂ ਵਲੋਂ ਗਤਕੇ ਦੇ ਪ੍ਰਦਸ਼ਨ ਕੀਤੇ ਗਏ ਉੱਥੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸੰਗਤਾਂ 'ਚ ਜਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਨੇਜਰ ਜਸਵਿੰਦਰ ਸਿੰਘ, ਸ਼ਹਿਰੀ (ਸ਼੍ਰੋਅਦ) ਪ੍ਰਧਾਨ ਸੇਵਾ ਸਿੰਘ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਤਿੰਮੋਵਾਲ, ਪ੍ਰਧਾਨ ਹਰਵਿੰਦਰ ਸਿੰਘ ਰਿੰਕੂ ਹੈਡ ਗ੍ਰੰਥੀ ਭਾਈ ਜਗਦੀਪ ਸਿੰਘ, ਰਸ਼ਪਾਲ ਸਿੰਘ,ਸਤਨਾਮ ਸਿੰਘ,ਓਾਕਾਰ ਸਿੰਘ, ਚਰਨਜੀਤ ਸਿੰਘ, ਹਰਵਿੰਦਰ ਸਿੰਘ, ਹਰਵੇਲ ਸਿੰਘ ,ਅਵਤਾਰ ਸਿੰਘ, ਮੱਖਣ ਸਿੰਘ, ਮਾਸਟਰ ਅਮਰੀਕ ਸਿੰਘ, ਤਨਵੀਰ ਸਿੰਘ, ਗੁਰਜੀਤ ਸਿੰਘ, ਸਾਬੀ ਸਿੰਘ, ਸੁਖਪ੍ਰੀਤ ਸਿੰਘ, ਭਵਨੀਤ ਸਿੰਘ, ਅਜ਼ਾਦ ਵੀਰ ਸਿੰਘ, ਐਸ਼ ਵੀਰ ਸਿੰਘ, ਨਵਲ ਪ੍ਰੀਤ ਸਿੰਘ, ਪ੍ਰਭਜੋਤ ਸਿੰਘ ਚੰਨ ਨੇ ਹਾਜ਼ਰੀ ਭਰੀ |
Ad Position 22
No active advertisement
ਪਿਛਲੀ ਖ਼ਬਰ ਸੈਦਪੁਰ ਝਿੜੀ ਜ਼ੋਨ ਅਧੀਨ ਪਿੰਡਾਂ ਦੇ ਵਿਕਾਸ 'ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਪਿੰਦਰ ਪੰਡੋਰੀ ਅਗਲੀ ਖ਼ਬਰ ਏ. ਪੀ. ਜੇ. ਸਕੂਲ ਰਾਮਾ ਮੰਡੀ 'ਚ ਕ੍ਰਿਸਮਸ ਦਾ ਤਿਉਹਾਰ ਮਨਾਇਆ
Ad Position 24
No active advertisement