02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਤੋਂ ਸਜਾਇਆ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 27-12-2025
ਸ਼ਾਹਕੋਟ, 26 ਦਸੰਬਰ (ਸੁਖਦੀਪ ਸਿੰਘ)- ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜੈਕਾਰਿਆਂ ਦੀ ਗੂੰਜ 'ਚ ਬਾਜਵਾ ਕਲਾਂ ਤੋਂ ਆਰੰਭ ਹੋਇਆ ਨਗਰ ਕੀਰਤਨ ਪਿੰਡ ਬਾਹਮਣੀਆਂ, ਐਦਲਪੁਰ, ਬਾਜਵਾ ਖੁਰਦ, ਸਾਹਲਾਪੁਰ, ਸੰਢਾਵਾਲ, ਬੁੱਢਣਵਾਲ ਤੋਂ ਹੁੰਦਾ ਹੋਇਆ ਵਾਪਸ ਆਰੰਭਤਾ ਸਥਾਨ 'ਤੇ ਆ ਕੇ ਸੰਪੂਰਨ ਹੋਇਆ | ਵੱਖ-ਵੱਖ ਪਿੰਡਾਂ 'ਚ ਪੰਚਾਇਤਾਂ ਅਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕਰਦਿਆਂ ਅਨੇਕਾਂ ਪ੍ਰਕਾਰ ਦੇ ਲੰਗਰ ਲਗਾਏ ਗਏ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ 27 ਦਸੰਬਰ ਦਿਨ ਸ਼ਨੀਵਾਰ ਨੂੰ ਪ੍ਰਕਾਸ਼ ਪੁਰਬ ਮੌਕੇ ਸਵੇਰੇ 9 ਵਜੇ ਭੋਗ ਪਾਏ ਜਾਣਗੇ, ਉਪਰੰਤ ਸ਼ਬਦ-ਕੀਰਤਨ ਹੋਵੇਗਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸਰਕਲ ਸ਼ਾਹਕੋਟ ਦੇ ਪ੍ਰਧਾਨ ਜਥੇ. ਚਰਨ ਸਿੰਘ, ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਪ੍ਰੀਤ ਸਿੰਘ ਐਡੀਸ਼ਨਲ ਮੈਨੇਜਰ, ਸਰਬਜੀਤ ਸਿੰਘ ਐਡੀਸ਼ਨਲ ਮੈਨੇਜਰ ਗੋਇੰਦਵਾਲ ਸਾਹਿਬ, ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਦੇ ਇੰਚਾਰਜ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਹੈਡ ਗ੍ਰੰਥੀ ਭਾਈ ਸੁਖਜੀਤ ਸਿੰਘ, ਜਸਪਾਲ ਸਿੰਘ, ਹਰਮਨਪ੍ਰੀਤ ਸਿੰਘ, ਸ਼ਮਿੰਦਰ ਸਿੰਘ, ਵਰਿੰਦਰਪਾਲ ਸਿੰਘ, ਜਸਵੀਰ ਸਿੰਘ ਸਿੰਧੜ, ਨਿਰਮਲ ਸਿੰਘ ਬਾਜਵਾ, ਹਰਭਜਨ ਸਿੰਘ ਬਾਜਵਾ, ਮੱਖਣ ਸਿੰਘ ਬਾਜਵਾ, ਜਗਤਾਰ ਸਿੰਘ ਸਾਬਕਾ ਸਰਪੰਚ, ਪਲਵਿੰਦਰ ਸਿੰਘ ਬਾਜਵਾ, ਰਾਜੂ ਬਾਜਵਾ, ਭਿੰਦਾ ਮੈਂਬਰ ਪੰਚਾਇਤ, ਸਰਬਜੀਤ ਸਿੰਘ ਮੈਂਬਰ ਪੰਚਾਇਤ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੈਦਪੁਰ ਝਿੜੀ ਜ਼ੋਨ ਅਧੀਨ ਪਿੰਡਾਂ ਦੇ ਵਿਕਾਸ 'ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਪਿੰਦਰ ਪੰਡੋਰੀ ਅਗਲੀ ਖ਼ਬਰ ਰੁਜ਼ਗਾਰ ਦੀ ਗਾਰੰਟੀ ਦੇਣ ਵਾਲੇ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਦਾ ਪਿੰਡਾਂ 'ਚ ਸਖ਼ਤ ਵਿਰੋਧ
Ad Position 24
No active advertisement