ਕਪੂਰਥਲਾ, 26 ਦਸੰਬਰ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਰੋਡ 'ਤੇ ਨਵੀਂ ਦਾਣਾ ਮੰਡੀ ਦੇ ਬਾਹਰ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਗੁਰਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸ਼ੇਖੂਪੁਰ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ਼ੇਖੂਪੁਰ ਵੱਲ ਨੂੰ ਜਾ ਰਿਹਾ ਸੀ, ਜਦੋਂ ਉਹ ਦਾਣਾ ਮੰਡੀ ਨੇੜੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |