ਚੁਗਿੱਟੀ/ਜੰਡੂ ਸਿੰਘਾ, 26 ਦਸੰਬਰ (ਨਰਿੰਦਰ ਲਾਗੂ)-ਨਿਰਮਲ ਕੁਟੀਆ ਜੌਹਲਾਂ ਵਿਖੇ ਸ਼ਹੀਦ ਬਾਬਾ ਸੰਗਤ ਸਿੰਘ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 28 ਦਸੰਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਸਵਿੰਦਰ ਸਿੰਘ ਕਾਲਰਾ ਤੇ ਜਨਰਲ ਸਕੱਤਰ ਅਵਤਾਰ ਸਿੰਘ ਨੇ ਦੱਸਿਆ ਕਿ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਦੀ ਦੇਖ ਰੇਖ ਹੇਠ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਵਲੋਂ ਹਾਜ਼ਰੀ ਲਗਵਾਈ ਜਾਵੇਗੀ |