ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਅੱਡਾ ਕਿਸ਼ਨਗੜ੍ਹ ਚੌਕ 'ਚ ਦੁੱਧ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 27-12-2025
ਕਿਸ਼ਨਗੜ੍ਹ, 26 ਦਸੰਬਰ (ਹੁਸਨ ਲਾਲ) ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ 'ਤੇ ਪ੍ਰਸਿੱਧ ਅੱਡਾ ਕਿਸ਼ਨਗੜ੍ਹ ਚੌਕ 'ਚ ਐਨ.ਆਰ.ਆਈਜ਼ , ਨੌਜਵਾਨ ਸਭਾ, ਸੰਘਵਾਲ, ਕਿਸ਼ਨਗੜ੍ਹ ਤੇ ਇਲਾਕਾ ਨਿਵਾਸੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ | ਲੰਗਰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਨਿਰੰਤਰ ਜਾਰੀ ਰਿਹਾ | ਇਸ ਮੌਕੇ ਨੌਜਵਾਨਾਂ ਵਲੋਂ ਲੰਗਰ ਦੀ ਸੇਵਾ ਕੀਤੀ ਗਈ | ਇਸ ਮੌਕੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਤੇ ਉੱਘੇ ਸਮਾਜ ਸੇਵੀ ਜਸਪ੍ਰੀਤ ਸਿੰਘ ਚਾਹਲ ਸਾਥੀਆਂ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਪਵਨ ਕੁਮਾਰ ਟੀਨੂੰ, ਜਸਪ੍ਰੀਤ ਸਿੰਘ ਚਾਹਲ ਅਤੇ ਹਰਸੁੰਦਰ ਸਿੰਘ ਚਾਹਲ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬਾਬਾ ਗੁਰਮੇਜ ਸਿੰਘ ਨੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਮਹਾਨ ਵਿਰਸੇ ਨਾਲ ਜੋੜਿਆ ਅਗਲੀ ਖ਼ਬਰ ਸਾਹਿਬਜ਼ਾਦਿਆਂ ਦਾ ਜੀਵਨ ਅਤੇ ਆਦਰਸ਼ ਪੀੜ੍ਹੀਆਂ ਤੱਕ ਪ੍ਰੇਰਿਤ ਕਰਦੇ ਰਹਿਣਗੇ-ਪ੍ਰਧਾਨ ਮੰਤਰੀ
Ad Position 24
No active advertisement