ਮਲਸੀਆਂ, 26 ਦਸੰਬਰ (ਦਲਜੀਤ ਸਿੰਘ ਸਚਦੇਵਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਸੈਦਰਾਣਾ ਸਾਹਿਬ ਦੇ ਪ੍ਰਧਾਨ ਬਾਬਾ ਗੁਰਮੇਜ ਸਿੰਘ ਤੇ ਪਿ੍ੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਆਪਣੀਆਂ ਕਲਾਸਾਂ 'ਚ ਜਪੁਜੀ ਸਾਹਿਬ ਜੀ ਦਾ ਪਾਠ ਸੰਪੂਰਨ ਕੀਤਾ, ਉਪਰੰਤ ਸ਼ਬਦ ਗਾਇਨ ਕੀਤੇ ਤੇ ਡਿਜ਼ਾਇੰਗ ਮੁਕਾਬਲੇ ਵਿਚ ਭਾਗ ਲਿਆ | ਇਸ ਮੌਕੇ ਬਾਬਾ ਗੁਰਮੇਜ ਸਿੰਘ ਨੇ ਬੱਚਿਆਂ ਨਾਲ ਸਾਹਿਬਜ਼ਾਦਿਆਂ ਦੇ ਜੀਵਨ ਤੇ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਬਾਰੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਸਿੱਖ ਇਤਿਹਾਸ ਦੇ ਗੌਰਵਮਈ ਪੰਨਿਆਂ ਤੋਂ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਕਿਵੇਂ ਨਿੱਕੀਆਂ ਜਿੰਦਾਂ ਨੇ ਸੂਬਾ ਸਰਹਿੰਦ ਦੇ ਵੱਡੇ ਲਾਲਚਾਂ ਤੇ ਡਰਾਵਿਆਂ ਨੂੰ ਠੋਕਰ ਮਾਰ ਕੇ ਆਪਣੇ ਧਰਮ ਤੇ ਸੱਚ ਦੇ ਮਾਰਗ 'ਤੇ ਚੱਲਣ ਦਾ ਪ੍ਰਣ ਨਿਭਾਇਆ | ਇਸ ਮੌਕੇ ਮਾ: ਪਰਮਿੰਦਰ ਸਿੰਘ, ਮੈਡਮ ਸੋਨੀਆ, ਮੈਡਮ ਕੁਲਜੀਤ ਕੌਰ, ਮੈਡਮ ਰਾਜਦੀਪ ਕੌਰ, ਮੈਡਮ ਕਿਰਨਦੀਪ ਕੌਰ, ਮੈਡਮ ਵਿਜੈ, ਮੈਡਮ ਹਰਜੀਤ ਕੌਰ, ਮੈਡਮ ਹਰਜੋਤ ਕੌਰ, ਮੈਡਮ ਲਵਲੀ, ਮੈਡਮ ਤਰਨਜੀਤ ਕੌਰ ਆਦਿ ਹਾਜ਼ਰ ਸਨ |