03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਾਮਲਾ ਹਥਿਆਰਬੰਦ ਵਿਅਕਤੀਆਂ ਵਲੋਂ ਸ਼ਿਵਾ ਜੀ ਨਗਰ 'ਚ ਦਹਿਸ਼ਤ ਮਚਾਉਣ ਦਾ-ਪੁਲਿਸ ਵਲੋਂ ਮੁਕੱਦਮਾ ਦਰਜ, ਔਰਤ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 28-12-2025

ਜਲੰਧਰ, 27 ਦਸੰਬਰ (ਐੱਮ. ਐੱਸ. ਲੋਹੀਆ)-ਬਸਤੀਆਂ ਦੇ ਖੇਤਰ 'ਚ ਸ਼ਿਵਾ ਜੀ ਨਗਰ ਮੁਹੱਲੇ 'ਚ ਬੀਤੀ ਰਾਤ ਹਥਿਆਰਬੰਦ ਵਿਅਕਤੀਆਂ ਦੇ ਗਰੋਹ ਵਲੋਂ ਦਹਿਸ਼ਤ ਦਾ ਮਾਹੌਲ ਬਣਾਉਂਦੇ ਹੋਏ ਗਲੀ ਨੰਬਰ 3 ਦੇ ਵਾਸੀਆਂ 'ਤੇ ਹਮਲਾ ਕਰਕੇ, ਕਰੀਬ ਅੱਧਾ ਦਰਜਨ ਵਿਅਕਤੀਆਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਮੁਕੱਦਮਾ ਦਰਜ ਕਰਨ ਤੋਂ ਬਾਅਦ ਇਕ ਔਰਤ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਮੁਖੀ ਯਾਦਵਿੰਦਰ ਰਾਣਾ ਨੇ ਜਾਣਕਾਰੀ ਦਿੱਤੀ ਕਿ ਪੀੜਤਾਂ ਵਲੋਂ ਦਿੱਤੇ ਬਿਆਨਾਂ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਇਸ ਵਾਰਦਾਤ 'ਚ ਸ਼ਾਮਿਲ ਹੋਰ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਵੀ ਗਿ੍ਫ਼ਤਾਰ ਕਰਕੇ, ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਵਰਨਣਯੋਗ ਹੈ ਕਿ ਬੀਤੀ ਰਾਤ ਹਮਲਾਵਰਾਂ ਤੋਂ ਬਚਾਅ ਲਈ ਜਦੋਂ ਇਲਾਕਾ ਵਾਸੀ ਆਪਣੇ ਘਰਾਂ ਅੰਦਰ ਵੜ ਗਏ, ਤਾਂ ਹਮਲਾਵਰਾਂ ਨੇ ਘਰਾਂ 'ਤੇ ਇੱਟਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਸੀ | ਬੀਤੀ ਰਾਤ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੌਕੇ 'ਤੇ ਪਹੁੰਚ ਕੇ ਪੁਲਿਸ ਕੋਲੋਂ ਪੀੜਤਾਂ ਦੇ ਹੱਕ 'ਚ ਕਾਰਵਾਈ ਸ਼ੁਰੂ ਕਰਵਾਈ ਸੀ | ਅੱਜ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੀ ਵਾਰਦਾਤ ਵਾਲੀ ਜਗ੍ਹਾ 'ਤੇ ਪਹੁੰਚੇ ਅਤੇ ਉਨ੍ਹਾਂ ਪੀੜਤਾਂ ਤੋਂ ਹਾਲਾਤਾਂ ਸੰਬੰਧੀ ਜਾਣਕਾਰੀ ਲਈ | ਰਿੰਕੂ ਨੇ ਇਲਾਕੇ 'ਚ ਹੋ ਰਹੀ ਸ਼ਰੇਆਮ ਬਦਮਾਸ਼ੀ ਨੂੰ ਸਰਕਾਰ ਦੀ ਨਾਕਾਮੀ ਦੱਸਿਆ | ਉਨ੍ਹਾਂ ਕਿਹਾ ਕਿ ਸਰਕਾਰ ਆਮ ਸ਼ਹਿਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ 'ਚ ਨਾਕਾਮ ਹੋ ਰਹੀ ਹੈ | ਇਲਾਕੇ 'ਚ ਵੱਧ ਰਹੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਸੁਸ਼ੀਲ ਰਿੰਕੂ ਨੇ ਡੀ.ਸੀ.ਪੀ. (ਜਾਂਚ) ਮਨਪ੍ਰੀਤ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਅਪਰਾਧਿਕ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ¸ ਸਾਈਬਰ ਠੱਗੀ ¸ਮਕਸੂਦਾਂ ਸਬਜ਼ੀ ਮੰਡੀ ਦੇ ਵਪਾਰੀ ਦਾ ਮੋਬਾਈਲ ਹੈਕ ਅਗਲੀ ਖ਼ਬਰ ਕਾਰਾਂ ਦੇ ਸ਼ੋਅਰੂਮ ਅੰਦਰ ਹੋਈ ਫਾਈਰਿੰਗ ਦੇ ਮਾਮਲੇ 'ਚ ਮੱੁਖ ਮੁਲਜ਼ਮ ਨੂੰ ਮਿਲੀ ਜ਼ਮਾਨਤ
Ad Position 24