04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਨਗਰ ਕੀਰਤਨ ਦੇ ਮਾਰਗ 'ਤੇ ਪ੍ਰਬੰਧਾਂ ਦੀ ਰੂਪ-ਰੇਖਾ ਵਿਚਾਰਨ ਸੰਬੰਧੀ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਪਹੁੰਚੇ ਮੇਅਰ ਵਨੀਤ ਧੀਰ

Ad Position 21
repet_subhas-goyals [Copy P29]
ਅਜੀਤ ਡੈਸਕ 28-12-2025
ਜਲੰਧਰ, 27 ਦਸੰਬਰ (ਐੱਮ. ਐੱਸ. ਲੋਹੀਆ)-ਸਰਬੰਸਦਾਨੀ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਜਨਵਰੀ, ਦਿਨ ਸ਼ੁੱਕਰਵਾਰ ਨੂੰ ਸਜਾਏ ਜਾ ਰਹੇ ਸ਼ਹਿਰ ਦੇ ਮੁੱਖ ਨਗਰ ਕੀਰਤਨ ਦੇ ਮਾਰਗ 'ਤੇ ਪ੍ਰਬੰਧਾਂ ਦੀ ਰੂਪ ਰੇਖਾ ਸੰਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸ਼ਹਿਰ ਦੇ ਮੇਅਰ ਵਨੀਤ ਧੀਰ ਨੇ ਅੱਜ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਉਨ ਵਿਖੇ ਪਹੁੰਚ ਕੇ ਪ੍ਰਬੰਧਕਾਂ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਉਨ੍ਹਾਂ ਨੇ ਨਗਰ ਕੀਰਤਨ ਦੇ ਰੂਟ 'ਤੇ ਸਫ਼ਾਈ, ਸਜਾਵਟ, ਸੜਕਾਂ ਦੀ ਮੁਰੰਮਤ, ਪਾਣੀ ਦਾ ਛਿੱੜਕਾਅ ਅਤੇ ਰੋਸ਼ਨੀ ਦੇ ਪ੍ਰਬੰਧਾਂ ਸੰਬੰਧੀ ਕਾਰਜ ਪੁਖਤਾ ਕਰਨ ਦੇ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਹਨ, ਤਾਂ ਜੋ ਨਗਰ ਕੀਰਤਨ ਦੇ ਰਸਤੇ 'ਚ ਸੰਗਤ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ | ਮੇਅਰ ਨੇ ਨਗਰ ਕੀਰਤਨ ਦੇ ਸਾਰੇ ਪ੍ਰਬੰਧ ਪਹਿਲਾਂ ਨਾਲੋਂ ਬਿਹਤਰ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਪਰਮਿੰਦਰ ਸਿੰਘ (ਦਸਮੇਸ਼ ਨਗਰ), ਦਵਿੰਦਰ ਸਿੰਘ ਰਿਆਤ, ਕੰਵਲਜੀਤ ਸਿੰਘ ਟੋਨੀ, ਜਸਬੀਰ ਸਿੰਘ ਰੰਧਾਵਾ, ਹਰਜੋਤ ਸਿੰਘ ਲੱਕੀ, ਬਾਬਾ ਬਲਜੀਤ ਸਿੰਘ (ਮਿਸਲ ਸ਼ਹੀਦ ਜੱਸਾ ਸਿੰਘ ਰਾਮਗੜ੍ਹੀਆ, ਤਰਨਾ ਦਲ), ਕੁਲਜੀਤ ਸਿੰਘ ਚਾਵਲਾ, ਨਿਰਮਲ ਸਿੰਘ ਬੇਦੀ, ਹਰਜੀਤ ਸਿੰਘ ਬਾਬਾ, ਪਰਮਜੀਤ ਸਿੰਘ ਬਬਲਾ, ਗੁਰਜੀਤ ਸਿੰਘ ਟੱਕਰ, ਤੇਜਬੀਰ ਸਿੰਘ ਬਾਂਸਲ, ਸਤਨਾਮ ਸਿੰਘ, ਦਿਲਬਾਗ ਸਿੰਘ ਰਿੰਕੂ, ਹਰਵਿੰਦਰ ਸਿੰਘ ਮੱਖਣ, ਅਕਸ਼ੈ ਗੁਪਤਾ, ਅਮਰਜੀਤ ਸਿੰਘ, ਪ੍ਰਭਜੋਤ ਸਿੰਘ, ਗੁਰਕੀਰਤ ਸਿੰਘ, ਬਾਵਾ ਗਾਬਾ, ਜਹਿਜੋਤ ਸਿੰਘ, ਪਲਵਿੰਦਰ ਸਿੰਘ, ਹਰਮਨਜੋਤ ਸਿੰਘ, ਪ੍ਰਭਗੁਣ ਸਿੰਘ, ਅਨਮੋਲ ਸਿੰਘ, ਪਰਮਿੰਦਰ ਸਿੰਘ, ਗੁਰਨੀਤ ਸਿੰਘ, ਜਸਕੀਰਤ ਸਿੰਘ ਜੱਸੀ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨਾਕੇ ਨੂੰ ਦੇਖ ਲਿਫਾਫਾ ਸੁੱਟ ਕੇ ਭੱਜਿਆ ਨੌਜਵਾਨ, ਤਲਾਸ਼ੀ ਦੌਰਾਨ ਹੈਰੋਇਨ ਬਰਾਮਦ ਅਗਲੀ ਖ਼ਬਰ ਗੁਰਦੁਆਰਾ ਦੀਵਾਨ ਅਸਥਾਨ ਦੀ ਪ੍ਰਬੰਧਕ ਕਮੇਟੀ ਨੇ 7 ਪਰਿਵਾਰਾਂ ਨੂੰ ਇਲਾਜ ਅਤੇ ਬੱਚਿਆਂ ਦੀ ਫ਼ੀਸ ਲਈ ਦਿੱਤੀ ਸਹਾਇਤਾ
Ad Position 24