04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪੁਲਿਸ ਨਾਕੇ ਨੂੰ ਦੇਖ ਲਿਫਾਫਾ ਸੁੱਟ ਕੇ ਭੱਜਿਆ ਨੌਜਵਾਨ, ਤਲਾਸ਼ੀ ਦੌਰਾਨ ਹੈਰੋਇਨ ਬਰਾਮਦ

Ad Position 21
repet_subhas-goyals [Copy P29]
ਅਜੀਤ ਡੈਸਕ 28-12-2025
ਮਕਸੂਦਾਂ, 27 ਦਸੰਬਰ (ਸੌਰਵ ਮਹਿਤਾ)-ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਰੇਰੂ ਪਿੰਡ ਨੇੜੇ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਡਿਵੀਜ਼ਨ ਨੰਬਰ 8 ਦੇ ਮੁਖੀ ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰੇਰੂ ਪਿੰਡ ਦੇ ਨੇੜਲੇ ਇਲਾਕੇ 'ਚ ਨਸ਼ੇ ਦੀ ਆਵਾਜਾਈ ਹੋ ਰਹੀ ਹੈ | ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਨਾਕਾਬੰਦੀ ਕੀਤੀ | ਇਸ ਦੌਰਾਨ ਇੱਕ ਨੌਜਵਾਨ ਪੈਦਲ ਆਉਂਦਾ ਹੋਇਆ ਪੁਲਿਸ ਟੀਮ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੀ ਜੇਬ 'ਚੋਂ ਇੱਕ ਲਿਫਾਫਾ ਕੱਢ ਕੇ ਸੜਕ ਕੰਢੇ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ | ਪੁਲਿਸ ਨੂੰ ਸ਼ੱਕ ਹੋਣ 'ਤੇ ਨੌਜਵਾਨ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ | ਲਿਫਾਫੇ ਦੀ ਜਾਂਚ ਕਰਨ 'ਤੇ ਉਸ 'ਚੋਂ ਹੈਰੋਇਨ ਬਰਾਮਦ ਹੋਈ | ਦੋਸ਼ੀ ਦੀ ਪਛਾਣ ਗੌਰਵ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ | ਪੁਲਿਸ ਨੇ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਹੈਰੋਇਨ ਕਿੱਥੋਂ ਲਿਆਉਂਦਾ ਸੀ ਅਤੇ ਕਿਸ ਨੂੰ ਸਪਲਾਈ ਕਰਨ ਜਾ ਰਿਹਾ ਸੀ |
Ad Position 22
No active advertisement
ਪਿਛਲੀ ਖ਼ਬਰ ਨਿਊ ਹਰਿਗੋਬਿੰਦ ਨਗਰ ਤੋਂ ਨਾਬਾਲਗ ਲੜਕੀ ਲਾਪਤਾ ਅਗਲੀ ਖ਼ਬਰ ਨਗਰ ਕੀਰਤਨ ਦੇ ਮਾਰਗ 'ਤੇ ਪ੍ਰਬੰਧਾਂ ਦੀ ਰੂਪ-ਰੇਖਾ ਵਿਚਾਰਨ ਸੰਬੰਧੀ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਪਹੁੰਚੇ ਮੇਅਰ ਵਨੀਤ...
Ad Position 24