ਸਾਹਿਬਾਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰੂ ਘਰਾਂ 'ਚ ਸਮਾਗਮ
ਅਜੀਤ ਡੈਸਕ
28-12-2025
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸਫਰ-ਏ-ਸ਼ਹਾਦਤ ਦਾ ਛੇਵਾਂ ਦਿਨ ਬੜੀ ਸ਼ਰਧਾ ਭਾਵਨਾ ਨਾਲ ਮਨਾਉਂਦੇ ਹੋਏ ਭਾਰੀ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਭਾਈ ਜਸ਼ਨਦੀਪ ਸਿੰਘ ਸਠਿਆਲਾ, ਭਾਈ ਗੁਰਦੇਵ ਸਿੰਘ ਸਿੰਘ ਤੇ ਭਾਈ ਬਲਦੇਵ ਸਿੰਘ ਨੇ ਅੰਮਿ੍ਤਮਈ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਸਫਰ-ਏ-ਸ਼ਹਾਦਤ ਦੇ ਛੇਵੇਂ ਦਿਨ ਦੀਆਂ ਇਤਿਹਾਸਕ ਕੁਰਬਾਨੀਆਂ ਦਾ ਇਤਿਹਾਸ ਸੰਗਤਾਂ ਦੇ ਸਨਮੁੱਖ ਪੇਸ਼ ਕੀਤਾ | ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਕੁਲ ਤਾਰਨ ਸਿੰਘ ਅਨੰਦ, ਐੱਚ .ਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰੂ ਘਰ ਵਿਖੇ ਆਪਣੀ ਹਾਜ਼ਰੀ ਲਗਵਾਈ |
ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ਼
ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ਼ ਵਿਖੇ ਸ਼ਹਾਦਤਾਂ ਨੂੰ ਸਮਰਪਿਤ ਕਰਵਾਏ ਸਮਾਗਮ 'ਚ ਗੁਰਦੁਆਰਾ ਸਾਹਿਬ ਦੀ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਲਾਮਬੰਦ ਸੰਸਥਾ ਗੁਰਮਤਿ ਸਿੱਖਿਆ ਸਭਾ ਵਲੋਂ ਕਰਵਾਏ ਗਏ ਸ਼ਹੀਦੀ ਦੀਵਾਨ ਵਿਚ ਸਿੱਖੀ ਦੀ ਪੁੰਗਰਦੀ ਪਨੀਰੀ ਦੇ 50 ਤੋਂ ਵੱਧ ਬੱਚਿਆਂ ਨੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨਾਲ ਸੰਬੰਧਿਤ ਲੈਕਚਰ, ਗੁਰਬਾਣੀ ਕੀਰਤਨ ਅਤੇ ਧਾਰਮਿਕ ਕਵਿਤਾਵਾਂ ਦੁਆਰਾ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸਿੱਜਦਾ ਕੀਤਾ, ਜਿਨ੍ਹਾਂ ਨੇ ਸਰਕਾਰੀ ਜ਼ਬਰ ਦਾ ਟਾਕਰਾ ਸਬਰ ਨਾਲ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਤਾ | ਪ੍ਰਧਾਨ ਗੁਰਕਿਰਪਾਲ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬੇਅੰਤ ਸਿੰਘ ਸਰਹੱਦੀ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਜਗਜੀਤ ਸਿੰਘ ਖ਼ਜ਼ਾਨਚੀ, ਇੰਦਰਪਾਲ ਸਿੰਘ ਅਰੋੜਾ, ਹਰਬੰਸ ਸਿੰਘ, ਅਮਰਜੀਤ ਸਿੰਘ ਭਾਟੀਆ, ਗੁਰਜੀਤ ਸਿੰਘ ਪੋਪਲੀ, ਜਸਬੀਰ ਸਿੰਘ ਸੇਠੀ ਆਦਿ ਪਤਵੰਤੇ ਹਾਜ਼ਰ ਸਨ |
ਗੁਰਦੁਆਰਾ ਨੌਵੀਂ ਪਾਤਿਸ਼ਾਹੀ
ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਸਫ਼ਰ-ਏ-ਸ਼ਹਾਦਤ ਸਮਾਗਮਾਂ ਦੇ ਤਹਿਤ ਸਜਾਏ ਦੀਵਾਨਾਂ 'ਚ ਭਾਈ ਸ਼ੌਕੀਨ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਗੁਰਪ੍ਰੀਤ ਸਿੰਘ, ਭਾਈ ਚਰਨਜੀਤ ਸਿੰਘ ਦੇ ਰਾਗੀ ਜਥਿਆਂ ਤੋਂ ਇਲਾਵਾ ਇਸਤਰੀ ਸਤਿਸੰਗ ਸਭਾ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ, ਗਿਆਨੀ ਬਲਜੀਤ ਸਿੰਘ ਅਤੇ ਭਾਈ ਜਗਜੀਤ ਸਿੰਘ ਖ਼ਾਲਸਾ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ, ਮੁੱਖ ਸੇਵਾਦਾਰ ਜਥੇਦਾਰ ਜਗਜੀਤ ਸਿੰਘ ਗਾਬਾ, ਕਾਰਜਕਾਰੀ ਪ੍ਰਧਾਨ ਕੰਵਲਜੀਤ ਸਿੰਘ ਟੋਨੀ, ਜਰਨਲ ਸਕੱਤਰ ਕੰਵਲਜੀਤ ਸਿੰਘ ਸੀ. ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ, ਪਰਮਜੀਤ ਸਿੰਘ ਕਾਨਪੁਰੀ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਪਹਿਲਵਾਨ, ਜੋਗਿੰਦਰ ਸਿੰਘ ਕੈਸ਼ੀਅਰ, ਹਰਜਿੰਦਰ ਸਿੰਘ ਲੈਂਡ ਲਾਰਡ, ਹਰਦੀਪ ਸਿੰਘ ਮੱਲ੍ਹੀ, ਦਲਜੀਤ ਸਿੰਘ ਗਾਬਾ, ਮਲਵਿੰਦਰ ਸਿੰਘ ਮੱਲ੍ਹੀ, ਭੁਪਿੰਦਰ ਸਿੰਘ ਭਿੰਦਾ, ਪਰਮਿੰਦਰ ਸਿੰਘ ਉਬਰਾਏ, ਸੁਰਜੀਤ ਸਿੰਘ ਸੇਤੀ ਤੋਂ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ
ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਬੇਬੇ ਨਾਨਕੀ ਜੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਗਈ | ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਢੰਨ ਮੁਹੱਲੇ, ਭਾਈ ਦਿੱਤ ਸਿੰਘ ਨਗਰ ਤੇ ਹੋਰ ਮਹੱਲਿਆਂ 'ਚੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੰੁਚ ਕੇ ਸਮਾਪਤੀ ਹੋਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮਿ੍ਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਬੂਟਾ ਸਿੰਘ ਭਾਟੀਆ, ਮਨ ਮਹਿੰਦਰ ਸਿੰਘ ਸੰਦਲ, ਸਰਦਾਰਾ ਸਿੰਘ ਮੱਕੜ, ਜੋਗਿੰਦਰ ਸਿੰਘ, ਦਵਿੰਦਰ ਸਿੰਘ ਮਠਾੜੂ, ਪਵਨੀਤ ਸਿੰਘ, ਮਲਕੀਤ ਸਿੰਘ, ਬੀਬੀ ਪਰਮਿੰਦਰ ਕੌਰ, ਰੁਪਿੰਦਰ ਕੌਰ, ਹਰਜਿੰਦਰ ਕੌਰ ਅਤੇ ਇੰਦਰਜੀਤ ਕੌਰ ਹਾਜ਼ਰ ਸਨ |