ਜਲੰਧਰ/ਕਰਤਾਰਪੁਰ, 28 ਦਸੰਬਰ (ਜਸਪਾਲ ਸਿੰਘ, ਭਜਨ ਸਿੰਘ ਧੀਰਪੁਰ)-ਸ਼੍ਰੋਮਣੀ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਸ. ਬਚਿੱਤਰ ਸਿੰਘ ਕੋਹਾੜ ਵਲੋਂ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਅਕਾਲੀ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਹਲਕੇ ਦੇ ਪੰਚਾਂ-ਸਰਪੰਚਾਂ ਤੇ ਹੋਰਨਾਂ ਮੁਹਤਬਰਾਂ ਨਾਲ ਇਕ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਜਿਥੇ ਹਾਲ ਹੀ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਪਾਰਟੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਮੌਜੂਦਾ 'ਆਪ' ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜੂਦ ਵਰਕਰਾਂ ਵਲੋਂ ਪਾਰਟੀ ਲਈ ਕੀਤੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ, ਉੱਥੇ ਉਨ੍ਹਾਂ ਹਲਕੇ 'ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਪਾਰਟੀ ਨੂੰ ਹੋਰ ਸਰਗਰਮ ਕੀਤਾ ਜਾਵੇਗਾ ਤੇ ਹਰ ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ | ਇਸ ਮੌਕੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ., ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਕਾਹਲੋਂ, ਰਤਨ ਸਿੰਘ ਟਿਵਾਣਾ ਚੇਅਰਮੈਨ, ਗੁਰਨੇਕ ਸਿੰਘ ਢਿੱਲੋਂ, ਅਮਰੀਕ ਸਿੰਘ ਤਲਵੰਡੀ ਸਾਬਕਾ ਸਰਪੰਚ, ਗੁਰਦੇਵ ਸਿੰਘ ਮਾਹਲ, ਨਵਨੀਤ ਸਿੰਘ ਛੀਨਾ, ਸਰਦੂਲ ਸਿੰਘ ਬੂਟਾ, ਗੁਰਜਾਪ ਸਿੰਘ ਢਿੱਲੋਂ, ਕਰਮ ਸਿੰਘ ਟਿਵਾਣਾ, ਬਚਿੱਤਰ ਸਿੰਘ ਟਿਵਾਣਾ ਤੇ ਸਤਨਾਮ ਸਿੰਘ ਸੱਤੀ ਉਮੀਦਵਾਰ ਜਿਲ੍ਹਾ ਪ੍ਰੀਸ਼ਦ (ਨੌਗੱਜਾ ਜ਼ੋਨ) ਤੋਂ ਇਲਾਵਾ ਹੋਰ ਪ੍ਰਮੁੱਖ ਆਗੂ ਤੇ ਸ਼ਖ਼ਸੀਅਤਾਂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਮੀਟਿੰਗ 'ਚ ਸ਼ਾਮਿਲ ਵੱਡੀ ਗਿਣਤੀ ਵਰਕਰਾਂ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ. ਨੂੰ ਵਿਧਾਨ ਸਭਾ ਹਲਕਾ ਕਰਤਾਰਪੁਰ ਦਾ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਣਜੀਤ ਸਿੰਘ ਕਾਹਲੋਂ ਨੂੰ ਕਰਤਾਰਪੁਰ ਸਰਕਲ ਦਾ ਪ੍ਰਧਾਨ ਬਣਾਏ ਜਾਣ ਦੀ ਮੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਆਗੂਆਂ ਦੀ ਅਗਵਾਈ ਹੇਠ ਕਰਤਾਰਪੁਰ ਹਲਕੇ 'ਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਵਰਕਰ ਵੀ ਹੋਰ ਜੋਸ਼ ਤੇ ਉਤਸ਼ਾਹ ਨਾਲ ਕੰਮ ਕਰਨਗੇ | ਇਸ ਮੌਕੇ ਸ. ਬਚਿੱਤਰ ਸਿੰਘ ਕੋਹਾੜ ਨੇ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ • (ਬਾਕੀ ਸਫਾ 6 'ਤੇ)