03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਨਿਰਮਲ ਕੁਟੀਆ ਜੌਹਲਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 29-12-2025
ਚੁਗਿੱਟੀ/ ਜੰਡੂਸਿੰਘਾ, 28 ਦਸੰਬਰ (ਨਰਿੰਦਰ ਲਾਗੂ)-ਅਨੇਕਾਂ ਜਨਮਾਂ ਦੇ ਦੁੱਖਾਂ ਸੁੱਖਾਂ ਦੀ ਗਤੀਵਿਧੀ ਭੁਗਤਣ ਤੋਂ ਬਾਅਦ ਮਿਲੇ ਮਨੁੱਖੀ ਜੀਵਨ ਦਾ ਲਾਹਾ ਲੈਣ ਲਈ ਵੱਧ ਤੋਂ ਵੱਧ ਸਮਾਂ ਪ੍ਰਮਾਤਮਾ ਦੀ ਭਗਤੀ ਵਿਚ ਗੁਜ਼ਾਰਿਆ ਜਾਵੇ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਆਪਾਂ ਭਗਤੀ ਮਾਰਗ 'ਤੇ ਸਫ਼ਲਤਾ ਪ੍ਰਾਪਤ ਕਰ ਸਕਦੇ ਹਾਂ | ਇਹ ਗੱਲ ਇਥੇ ਤਪ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਰਾਮਦਾਸੀਆ ਸਿੱਖ ਬਰਾਦਰੀ ਸ਼ਹੀਦ ਬਾਬਾ ਸੰਗਤ ਸਿੰਘ ਰਜਿ: ਸਭਾ ਪੰਜਾਬ ਦੇ ਪ੍ਰਬੰਧਕਾਂ ਵਲੋਂ ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦਿਆਂ, ਬਾਬਾ ਸੰਗਤ ਸਿੰਘ ਤੇ ਚਮਕੌਰ ਦੀ ਗੜ੍ਹੀ ਦੇ ਹੋਰ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਉਕਤ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੀਤ ਸਿੰਘ ਵਲੋਂ ਆਖੀ ਗਈ | ਬਾਬਾ ਸੰਗਤ ਸਿੰਘ ਦੀ ਜੀਵਨ ਯਾਤਰਾ 'ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨਾਲ ਮੁਹੱਬਤ ਕਰਨ ਵਾਲੇ ਤਮਾਮ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਦੀ ਕਰਨੀ ਤੋਂ ਸੰਗਤਾਂ ਨੂੰ ਵੀ ਪ੍ਰੈਰਨਾ ਲੈਣ ਦਾ ਯਤਨ ਕਰਨਾ ਚਾਹੀਦਾ ਹੈ | ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸਜਾਏ ਹੋਏ ਦੀਵਾਨ ਵਿਚ ਵੱਖ-ਵੱਖ ਪ੍ਰਸਿੱਧ ਰਾਗੀ ਢਾਡੀ ਤੇ ਕਥਾਂ ਵਾਚਕਾਂ ਵਲੋਂ ਗੁਰਬਾਣੀ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਸਮਾਗਮ ਦੌਰਾਨ ਸਟੇਜ ਸਕੱਤਰ ਵਜੋਂ ਸੇਵਾ ਭਾਈ ਅਵਤਾਰ ਸਿੰਘ ਸ਼ੇਰਗਿੱਲ ਤੇ ਭਾਈ ਸੁਖਬੀਰ ਸਿੰਘ ਵਲੋਂ ਨਿਭਾਈ ਗਈ | ਸੇਵਾਦਾਰਾਂ ਨੇ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ | ਇਸ ਮੌਕੇ ਕਮੇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਕਾਲਰਾ, ਅਵਤਾਰ ਸਿੰਘ ਜਨਰਲ ਸਕੱਤਰ ਪੰਜਾਬ, ਅੰਮਿ੍ਤਪਾਲ ਸਿੰਘ ਮੁੱਖ ਖ਼ਜ਼ਾਨਚੀ, ਗੁਰਮੇਲ ਸਿੰਘ ਗੁਰੂ ਨਾਨਕਪੁਰਾ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਗੁਰਦੀਪ ਸਿੰਘ ਜੌਹਲਾਂ, ਸੇਵਾ ਮੁਕਤ ਪਿ੍ੰਸੀਪਲ ਗੁਰਦੇਵ ਸਿੰਘ, ਰਣਜੀਤ ਸਿੰਘ ਜਲੰਧਰ ਪ੍ਰਧਾਨ, ਰਜਿੰਦਰ ਸਿੰਘ,ਚੈਂਚਲ ਸਿੰਘ, ਦਿਆਲ ਸਿੰਘ, ਹੁਕਮ ਸਿੰਘ ਜੌਹਲ, ਪਰਮਜੀਤ ਸਿੰਘ, ਸੱਤਿਆਪਾਲ ਸਿੰਘ, ਆਰ. ਪੀ. ਸਿੰਘ, ਫ਼ਕੀਰ ਸਿੰਘ, ਜੋਗਿੰਦਰ ਸਿੰਘ ਸੈਕਟਰੀ ਸਮੇਤ ਕਈ ਹੋਰ ਪ੍ਰਬੰਧਕ ਤੇ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਗ ਢੇਸੀਆਂ ਵਿਖੇ ਘਰ ਵਿਚੋਂ ਨਕਦੀ ਤੇ ਮੋਬਾਈਲ ਚੋਰੀ ਅਗਲੀ ਖ਼ਬਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ 10ਵੇਂ ਵਿਸ਼ਾਲ ਭੰਡਾਰੇ ਲਈ ਰਾਸ਼ਨ ਨਾਲ ਭਰੇ ਟਰੱਕ ਰਵਾਨਾ
Ad Position 24