03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਯੂਨੀਵਰਸਿਟੀ ਕਾਲਜ ਦਾ ਪੱਕਾ ਪਿ੍ੰਸੀਪਲ ਨਿਯੁਕਤ ਕੀਤਾ ਜਾਵੇ-ਡਾ. ਦੁੱਗਲ

Ad Position 21
No active advertisement
ਅਜੀਤ ਡੈਸਕ 29-12-2025
ਜਲੰਧਰ, 28 ਦਸੰਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੇ ਸਾਬਕਾ ਆਫੀਸਰ ਆਨ ਸਪੈਸ਼ਲ ਡਿਊਟੀ ਪ੍ਰੋਫੈਸਰ ਡਾ. ਕਮਲੇਸ਼ ਸਿੰਘ ਦੁੱਗਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕਲਪਤੀ ਡਾ. ਕਰਮਜੀਤ ਸਿੰਘ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦਾ ਪੱਕਾ ਪਿ੍ੰਸੀਪਲ ਜਾਂ ਆਫੀਸਰ ਆਨ ਸਪੈਸ਼ਲ ਡਿਊਟੀ, ਨਵਾਂ ਸਮੈਸਟਰ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਨਿਯੁਕਤ ਕੀਤਾ ਜਾਵੇ | ਇਥੇ ਇਹ ਵਰਣਨ ਯੋਗ ਹੈ ਕਿ ਡਾਕਟਰ ਦੁੱਗਲ ਨੇ ਇਸ ਕਾਲਜ ਨੂੰ ਮੁਖੀ ਦੇ ਰੂਪ ਵਿਚ 2018 ਤੋਂ ਨਵੰਬਰ 2025 ਤੱਕ ਆਪਣੀਆਂ ਸੇਵਾਵਾਂ ਦਿੱਤੀਆਂ ਹਨ | ਉਨ੍ਹਾਂ ਦੱਸਿਆ ਕਿ ਆਪਣੀ ਸੇਵਾ ਮੁਕਤੀ ਤੋਂ ਬਾਅਦ ਬਹੁਤ ਸਾਰੇ ਵਿਦਿਆਰਥੀ ਤੇ ਅਧਿਆਪਕਾਂ ਨੇ ਉਨ੍ਹਾਂ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਵਿਦਿਆ ਦਾ ਮਿਆਰ ਬਣਾਈ ਰੱਖਣ ਲਈ ਕਾਲਜ 'ਚ ਪਾਏਦਾਰ ਮੁਖੀ ਦਾ ਹੋਣਾ ਬਹੁਤ ਜ਼ਰੂਰੀ ਹੈ | ਡਾ. ਦੁੱਗਲ ਨੇ ਦੱਸਿਆ ਕਿ ਇਸ ਸੰਬੰਧੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਅਫੇਰਜ਼ ਡਾ. ਪ੍ਰੋਫੈਸਰ ਪਲਵਿੰਦਰ ਸਿੰਘ ਤੇ ਕਾਲਜ ਵਿਕਾਸ ਕੌਂਸਲ ਦੇ ਡੀਨ ਡਾ. ਪ੍ਰੋਫੈਸਰ ਸਰੋਜ ਅਰੋੜਾ ਨਾਲ ਇਸ ਵਿਸ਼ੇ 'ਤੇ ਵਿਸਥਾਰ 'ਚ ਗੱਲ ਹੋ ਚੁੱਕੀ ਹੈ ਤੇ ਇਨ੍ਹਾਂ ਨੇ ਵਿਸ਼ਵਾਸ ਦਿਵਾਇਆ ਹੈ ਕਿ ਆਉਣ ਵਾਲੇ ਕੁਝ ਹੀ ਦਿਨਾਂ 'ਚ ਕਾਲਜ ਦੇ ਨਵੇਂ ਮੁਖੀ ਦੀ ਨਿਯੁਕਤੀ ਹੋ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਨਾਜਰ ਸਿੰਘ ਭਾਸ਼ਾ ਵਿਗਿਆਨੀ ਨਹੀਂ ਰਹੇ ਅਗਲੀ ਖ਼ਬਰ ਸੰਗ ਢੇਸੀਆਂ ਵਿਖੇ ਘਰ ਵਿਚੋਂ ਨਕਦੀ ਤੇ ਮੋਬਾਈਲ ਚੋਰੀ
Ad Position 24