ਜਮਸ਼ੇਰ ਖਾਸ, 28 ਦਸੰਬਰ (ਹਰਵਿੰਦਰ ਕੁਮਾਰ)-ਪਿੰਡ ਦੀਵਾਲੀ ਵਿਖੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਏ ਗਏ | ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਦਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਿਤ ਸਮਾਗਮ ਵਿਚ ਬਾਬਾ ਲਾਲ ਸਿੰਘ ਧੀਣਾ ਵਾਲਿਆਂ ਦੇ ਜਥੇ ਵਲੋਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਇਤਿਹਾਸਿਕ ਕੁਰਬਾਨੀਆਂ ਦਾ ਇਤਿਹਾਸ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸਰਵਨ ਕਰਵਾਇਆ | ਕੀਰਤਨ ਸਮਾਗਮ ਵਿਚ ਭਾਈ ਮਰਦਾਨਾ ਗੁਰਮਤਿ ਵਿਦਿਆਲੇ ਦੇ ਬੱਚਿਆਂ ਦੇ ਜਥੇ ਨੇ ਵੀ ਆਈ ਹੋਈ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ | ਸਮਾਗਮ ਦੌਰਾਨ ਸਰਪੰਚ ਸੰਦੀਪ ਕੁਮਾਰ, ਨੰਬਰਦਾਰ ਅਮਰੀਕ ਸਿੰਘ ਦੀਵਾਲੀ, ਭਾਈ ਨਰਿੰਦਰ ਸਿੰਘ, ਭਾਈ ਯਸ਼ਪਾਲ ਸਿੰਘ, ਦਲਜੀਤ ਸਿੰਘ, ਹਰਮਨਜੋਤ ਸਿੰਘ, ਜਥੇਦਾਰ ਗੁਰਦੇਵ ਸਿੰਘ ਦੀਵਾਲੀ, ਤਰਲੋਚਨ ਸਿੰਘ ਆਦਿ ਹਾਜ਼ਰ ਸਨ |