03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁਰਦੁਆਰਾ ਗੁਰੂ ਨਾਨਕ ਨਗਰ ਵਿਖੇ ਮਨਾਏ ਗਏ ਸ਼ਹੀਦੀ ਦਿਹਾੜਿਆਂ ਦੌਰਾਨ 21 ਪ੍ਰਾਣੀ ਗੁਰੂ ਵਾਲੇ ਬਣੇ

Ad Position 21
No active advertisement
ਅਜੀਤ ਡੈਸਕ 29-12-2025
ਜਲੰਧਰ, 28 ਦਸੰਬਰ (ਹਰਵਿੰਦਰ ਸਿੰਘ ਫੁੱਲ)-ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਤੇ ਹੋਰ ਸਿੰਘ ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਪੰਦਰਵਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕ ਨਗਰ ਬਸਤੀ ਮਿੱਠੂ ਵਿਖੇ 21 ਦਸੰਬਰ ਤੋਂ 28 ਦਸੰਬਰ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਨਿਰੰਤਰ ਚੱਲੇ ਸਮਾਗਮਾਂ ਦੀ ਸਮਾਪਤੀ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਏ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ 21 ਪ੍ਰਾਣੀਆਂ ਨੇ ਅੰਮਿ੍ਤ ਪਾਨ ਕਰ ਕੇ ਗੁਰੂ ਵਾਲੇ ਬਣਨ ਦਾ ਪ੍ਰਣ ਕੀਤਾ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦੇ ਹੋਏ ਕਿਹਾ ਕਿ ਅੱਜ ਜਿਹੜੇ ਪ੍ਰਾਣੀਆਂ ਨੇ ਗੁਰੂ ਦੀ ਦਾਤ ਅੰਮਿ੍ਤ ਗ੍ਰਹਿਣ ਕਰ ਕੇ ਗੁਰੂ ਵਾਲੇ ਬਣੇ ਹਨ, ਗੁਰੂ ਸਾਹਿਬ ਇਨ੍ਹਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਕੇ ਕੌਮ ਦੀ ਸੱਚੀ ਸੁੱਚੀ ਸੇਵਾ ਕਰਨ ਦਾ ਬਲ ਬਖ਼ਸ਼ਣ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਆਪਣੇ ਸ਼ਾਨਾਂ ਮਤੇ ਇਤਿਹਾਸ ਨਾਲ ਜੁੜ ਕੇ ਗੁਰੂ ਸਾਹਿਬਾਨ ਦੇ ਦੱਸੇ ਮਾਰਗ 'ਤੇ ਚੱਲਣ ਦਾ ਪ੍ਰਣ ਲੈ ਸਕਣ | ਉਨ੍ਹਾਂ ਕਿਹਾ ਕਿ ਚਾਰੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਸਾਨੂੰ ਪੇ੍ਰਰਨਾ ਦਿੰਦੀ ਹੈ, ਜਿਨ੍ਹਾਂ ਨੇ ਛੋਟੀ ਉਮਰ 'ਚ ਈਨ ਮੰਨਣ ਨਾਲੋਂ ਸਿੱਖੀ ਦੇ ਸਿਧਾਂਤਾਂ ਤੇ ਡਟ ਕੇ ਪਹਿਰਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਦਾ ਪੱਕਾ ਪਿ੍ੰਸੀਪਲ ਨਿਯੁਕਤ ਕੀਤਾ ਜਾਵੇ-ਡਾ. ਦੁੱਗਲ ਅਗਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਵਿਖੇ ਸਫ਼ਰ-ਏ-ਸ਼ਾਹਦਤ ਸਮਾਗਮ ਸਮਾਪਤ
Ad Position 24