ਢਿਲਵਾਂ, 29 ਦਸੰਬਰ (ਪ੍ਰਵੀਨ, ਸੁਖੀਜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 4 ਜਨਵਰੀ ਨੂੰ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਵਿਖੇ ਸ਼ਰਧਾ ਪੂਰਵਕ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਆਣੀ ਬਾਕਰਪੁਰ ਦੇ ਪ੍ਰਧਾਨ ਬੂਟਾ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫ਼ੇਰੀਆ ਆਰੰਭ ਹਨ ਜੋ ਕਿ 2 ਜਨਵਰੀ ਤੱਕ ਜਾਰੀ ਰਹਿਣਗੀਆਂ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 3 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 4 ਜਨਵਰੀ ਨੂੰ ਅਰੰਭੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਸਜਣਗੇ ਅਤੇ ਗੁਰੂ ਕਾ ਅਤੁੱਟ ਲੰਗਰ ਵਰਤੇਗਾ |