03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

328 ਸਰੂਪਾਂ ਦੇ ਮਾਮਲੇ 'ਚ ਮੁੱਖ ਮੰਤਰੀ ਸੰਗਤਾਂ ਨੂੰ ਕਰ ਰਹੇ ਗੁਮਰਾਹ- ਜਥੇ. ਕਲਿਆਣ

Ad Position 21
No active advertisement
ਅਜੀਤ ਡੈਸਕ 31-12-2025
ਸ਼ਾਹਕੋਟ, 30 ਦਸੰਬਰ (ਸੁਖਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ 328 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੱਥਾਂ ਸਹਿਤ ਸੰਗਤਾਂ ਸਾਹਮਣੇ ਦਿੱਤਾ ਹੈ | ਪਿੱਛਲੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨ ਦੀ ਇਕੱਤਰਤਾ ਦÏਰਾਨ ਕੀਤੇ ਗਏ ਆਦੇਸ਼ 'ਚ ਇਹ ਸਪੱਸ਼ਟ ਕੀਤਾ ਗਿਆ ਸੀ ਕਿ ਇਸ ਮਾਮਲੇ 'ਤੇ ਕੋਈ ਵੀ ਸਿਆਸਤ ਕਰਨ ਤੋਂ ਗੁਰੇਜ਼ ਕਰੇ | ਪਰ ਮੁੱਖ ਮੰਤਰੀ ਭਗਵੰਤ ਮਾਨ ਮਾਮਲੇ ਨੂੰ ਸਿਆਸੀ ਰੰਗਤ ਦੇ ਕੇ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ | ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਜਥੇ. ਕਲਿਆਣ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਵੱਲੋਂ ਕੀਤੀ ਜਾ ਰਹੀ ਸਿਆਸਤ ਤੋਂ ਸੁਚੇਤ ਰਹਿਣ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਚੁਣੀ ਹੋਈ ਪੰਥਕ ਅਤੇ ਸੰਵਿਧਾਨਕ ਸੰਸਥਾ ਹੈ | ਭਾਰਤ ਦੇ ਸੰਵਿਧਾਨ ਮੁਤਾਬਕ ਕੋਈ ਵੀ ਸਰਕਾਰ ਕਿਸੇ ਵੀ ਧਰਮ ਦੇ ਅੰਦਰੂਨੀ ਮਸਲਿਆਂ ਅੰਦਰ ਸਿੱਧੇ ਜਾਂ ਅਸਿੱਧੇ ਰੂਪ 'ਚ ਦਖ਼ਲਅੰਦਾਜ਼ੀ ਨਹੀਂ ਕਰ ਸਕਦੀ ਪਰ ਪਿੱਛਲੇ ਲੰਬੇ ਸਮੇਂ ਤੋਂ ਦੇਸ਼ ਤੇ ਸੂਬਿਆਂ ਦੇ ਹੁਕਮਰਾਨਾਂ ਵੱਲੋਂ ਪੰਥਕ ਸੰਸਥਾਵਾਂ ਅਤੇ ਸਿੱਖਾਂ ਦੇ ਅੰਦਰੂਨੀ ਮਾਮਲਿਆਂ 'ਚ ਲਗਾਤਾਰ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਪੰਜਾਬ ਪੁਲਿਸ ਕੋਲ ਦਰਜ ਕਰਵਾਈਆਂ ਅਜਿਹੀਆਂ ਸ਼ਿਕਾਇਤਾਂ ਦੀ ਲੰਬੀ ਸੂਚੀ ਹੈ, ਜੋ ਸਿੱਖਾਂ ਵਿਰੁੱਧ ਕੀਤੇ ਜਾਂਦੇ ਨਫ਼ਰਤੀ ਪ੍ਰਚਾਰ ਸੰਬੰਧੀ ਪੁਲਿਸ ਨੂੰ ਕਾਰਵਾਈ ਲਈ ਦਿੱਤੀਆਂ ਗਈਆਂ ਹਨ, ਪਰ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ | ਜਥੇ. ਕਲਿਆਣ ਨੇ ਕਿਹਾ ਕਿ ਇਸੇ ਤਰ੍ਹਾਂ ਰਿਪੋਰਟ ਦੇ ਪੰਨਾ ਨੰਬਰ 231 'ਤੇ ਸਪੱਸ਼ਟ ਲਿਖਿਆ ਹੈ, ਜਿਸ ਨੂੰ ਲੈ ਕੇ ਹੁਣ ਵੀ ਪੂਰੀ ਸਿੱਖ ਕÏਮ ਚਿੰਤਤ ਹੈ ਕਿ ਪੜਤਾਲ ਕਮਿਸ਼ਨ ਦਾ ਇਹ ਮੰਨਣਾ ਹੈ ਅਤੇ ਗੁਰਮਤਿ ਅਨੁਸਾਰ ਇਹ ਸੁਝਾਅ ਦਿੰਦਾ ਹੈ ਕਿ ਇੰਨ੍ਹਾਂ ਪਾਵਨ ਸਰੂਪਾਂ ਦੇ ਮਸਲਿਆਂ ਦਾ ਕੋਈ ਵੀ ਰਾਜਨੀਤਕ ਪਾਰਟੀ ਆਪਣਾ ਸ਼ਖ਼ਸੀ ਲਾਭ ਉਠਾਉਣ ਦਾ ਯਤਨ ਨਾ ਕਰੇ | ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਅਜਿਹਾ ਕਰਨ ਦਾ ਯਤਨ ਕਰੇਗੀ ਤਾਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਤੀ ਜਵਾਬਦੇਹ ਹੋਵੇਗੀ ਅਤੇ ਪੰਥ ਦੋਖੀ ਹੋਵੇਗੀ | ¢ਇਸ ਲਈ ਮÏਜੂਦਾ ਸਰਕਾਰ ਅਤੇ ਸੱਤ੍ਹਾਧਾਰੀ ਪਾਰਟੀ ਨੂੰ ਅਗਾਹ ਕੀਤਾ ਜਾਂਦਾ ਹੈ ਕਿ ਜੇਕਰ ਉਨ੍ਹਾਂ ਨੇ ਸਿੱਖਾਂ ਦੇ ਇਸ ਅੰਦਰੂਨੀ ਮਾਮਲੇ 'ਚ ਦਖ਼ਲਅੰਦਾਜ਼ੀ ਬੰਦ ਨਾ ਕੀਤੀ ਤਾਂ ਪੰਥਕ ਰਵਾਇਤਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ | ਜਥੇ. ਕਲਿਆਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਕੋਲ 22 ਹਜ਼ਾਰ ਮੁਲਾਜ਼ਮ ਸੇਵਾ ਨਿਭਾਅ ਰਹੇ ਹਨ | ਜਿਹੜੇ 16 ਮੁਲਾਜ਼ਮਾਂ ਨੇ ਇੰਨ੍ਹਾਂ ਸਰੂਪਾਂ ਦੇ ਮਾਮਲਿਆਂ 'ਚ ਪੈਸੇ ਖਾਧੇ ਹਨ, ਉਨ੍ਹਾਂ ਨੂੰ ਕਮੇਟੀ ਵੱਲੋਂ ਫਾਰਗ ਕਰਕੇ ਸਜ਼ਾਵਾਂ ਦਿੱਤੀਆਂ ਗਈਆਂ ਹਨ | ¢ਇਸ ਮੌਕੇ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਦੇ ਇੰਚਾਰਜ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਕੁਲਦੀਪ ਕੌਰ, ਭਾਈ ਸ਼ਮਿੰਦਰ ਸਿੰਘ, ਪਰਮਜੀਤ ਸਿੰਘ, ਸਰਤਾਜ ਸਿੰਘ, ਭਾਈ ਸੁਖਜੀਤ ਸਿੰਘ ਗ੍ਰੰਥੀ, ਸ਼ਮਿੰਦਰ ਸਿੰਘ, ਮਨਪ੍ਰੀਤ ਕੌਰ, ਹਰਭਜਨ ਸਿੰਘ ਬਾਜਵਾ, ਮੱਖਣ ਸਿੰਘ, ਨਿਰਮਲ ਸਿੰਘ ਬਾਜਵਾ, ਰਾਜੂ ਬਾਜਵਾ, ਜਸਪਾਲ ਸਿੰਘ, ਰਾਜੂ ਢਿੱਲੋਂ, ਮੰਗਲ ਸਿੰਘ, ਸਾਬੀ ਸ਼ਾਹਕੋਟ, ਗੁਰਬਖਸ਼ ਸਿੰਘ, ਤਰਸੇਮ ਸਿੰਘ ਬਾਜਵਾ, ਵਰਿੰਦਰਪਾਲ ਸਿੰਘ, ਹਰਮਨਪ੍ਰੀਤ ਸਿੰਘ, ਸਰਤਾਜ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਸ਼ਨਜੋਤ ਸਿੰਘ ਜÏਹਲ ਯੂਨੀਵਰਿਸਟੀ ਕਾਲਜ ਜੰਡਿਆਲਾ ਦੇ ਇੰਚਾਰਜ ਬਣੇ ਅਗਲੀ ਖ਼ਬਰ ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਅਵਤਾਰ ਸਿੰਘ ਬੱਲ ਦੀ 8ਵੀਂ ਬਰਸੀ 'ਤੇ ਗੁਰਮਤਿ ਸਮਾਗਮ <br/>
Ad Position 24
No active advertisement