ਫਿਲੌਰ, 30 ਦਸੰਬਰ (ਵਿਪਨ ਗੈਰੀ) -ਪਿੰਡ ਤੇਹਿੰਗ ਦੇ ਇੱਕ ਨੌਜਵਾਨ ਵਲ਼ੋਂ ਖ਼ੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ | ਹਾਲਾਂਕਿ ਮਾਮਲੇ ਸੰਬੰਧੀ ਫਿਲੌਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਿ੍ਤਕ ਦੀ ਪਤਨੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਮੁਤਾਬਿਕ ਬੀਤੀ ਰਾਤ ਸੋਮ ਲਾਲ ਪੁੱਤਰ ਜੋਗਿੰਦਰ ਰਾਮ ਵਾਸੀ ਪਿੰਡ ਤੇਹਿੰਗ ਨੇ ਆਪਣੀ ਇੱਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਈ ਤੇ ਉਸ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋ ਕੇ ਇਹ ਕਦਮ ਚੁੱਕ ਰਿਹਾ ਹੈ ਤੇ ਉਸ ਵਲ਼ੋਂ ਵੀਡੀਓ ਵਿਚ ਹੀ ਕਣਕ 'ਚ ਰੱਖਣ ਵਾਲੀ ਜ਼ਹਿਰੀਲੀ ਦਵਾਈ ਨਿਗਲ ਲਈ ਗਈ ਜਿਸ ਮਗਰੋਂ ਉਸ ਦੀ ਮੌਤ ਹੋ ਗਈ | ਉਕਤ ਮਾਮਲੇ 'ਚ ਪੁਲਿਸ ਵਲੋਂ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਕਰ ਦਿੱਤੀ ਹੈ |