ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮਾਨਵ ਸਹਿਯੋਗ ਸਕੂਲ, ਜਲੰਧਰ 'ਚ ਅਧਿਆਪਕਾਂ ਲਈ 'ਕੈਪੇਸਿਟੀ ਬਿਲਡਿੰਗ ਪ੍ਰੋਗਰਾਮ'

Ad Position 21
No active advertisement
ਅਜੀਤ ਡੈਸਕ 31-12-2025
ਜਲੰਧਰ, 30 ਦਸੰਬਰ (ਅ.ਬ.)-ਮਾਨਵ ਸਹਿਯੋਗ ਸਕੂਲ, ਜਲੰਧਰ 'ਚ ਸੀ.ਬੀ.ਐਸ.ਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਮੁਲਾਂਕਣ ਅਤੇ ਅੰਕ-ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ' ਵਿਸ਼ੇ 'ਤੇ ਦੋ ਰੋਜ਼ਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਮੁੱਖ ਉਦੇਸ਼ ਅਧਿਆਪਕਾਂ ਨੂੰ ਮੁਲਾਂਕਣ ਅਤੇ ਅੰਕ-ਪ੍ਰਣਾਲੀ ਨਾਲ ਸੰਬੰਧਿਤ ਆਧੁਨਿਕ ਅਤੇ ਪ੍ਰਭਾਵਸ਼ਾਲੀ ਵਿਧੀਆਂ ਨਾਲ ਜਾਣੂ ਕਰਵਾਉਣਾ ਸੀ | ਇਸ ਮੌਕੇ ਸੀ.ਬੀ.ਐਸ.ਈ. ਤੋਂ ਸਰਦਾਰ ਰਣਜੀਤ ਸਿੰਘ ਅਤੇ ਸ਼੍ਰੀਮਤੀ ਵੰਦਨਾ ਚੋਪੜਾ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕਰਦਿਆਂ ਅਧਿਆਪਕਾਂ ਨੂੰ ਅਸੈਸਮੈਂਟ ਟੂਲਜ਼, ਫਾਰਮੇਟਿਵ ਅਤੇ ਸਮੇਟਿਵ ਅਸੈਸਮੈਂਟ, ਨਾਲ ਹੀ ਪ੍ਰਭਾਵਸ਼ਾਲੀ ਫੀਡਬੈਕ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ | ਸਕੂਲ ਦੀ ਮੁਖੀ ਸ੍ਰੀਮਤੀ ਸਪਨਾ ਕੁਮਾਰ ਨੇ ਕਿਹਾ ਕਿ ਇਸ ਤਰ੍ਹ•ਾਂ ਦੇ ਪ੍ਰੋਗਰਾਮ ਅਧਿਆਪਕਾਂ ਦੀ ਪੇਸ਼ੇਵਰ ਸਮਰੱਥਾ ਨੂੰ ਮਜ਼ਬੂਤ ਕਰਦੇ ਹਨ, ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਂਦੇ ਹਨ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਯੋਗਤਾਵਾਂ ਨੂੰ ਨਿਖਾਰਨ ਦੇ ਵਧੀਆ ਮੌਕੇ ਪ੍ਰਦਾਨ ਕਰਦੇ ਹਨ | ਸਮੂਹ ਅਧਿਆਪਕਾਂ ਨੇ ਇਸ ਪ੍ਰੋਗਰਾਮ ਨੂੰ ਆਪਣੇ ਅਧਿਆਪਨ ਲਈ ਬਹੁਤ ਹੀ ਲਾਭਦਾਇਕ ਦੱਸਿਆ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਬੈਠਕ ਅਗਲੀ ਖ਼ਬਰ ਮੇਅਰ ਵਲੋਂ ਫੁੱਟਬਾਲ ਚੌਕ ਤੋਂ ਨਵੀਆਂ ਲਾਈਟਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ
Ad Position 24
No active advertisement