ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 31-12-2025
• ਲੁੱਟਸ਼ੁਦਾ ਮੋਬਾਈਲ ਅਤੇ ਵਾਰਦਾਤ 'ਚ ਵਰਤੀ ਐਕਟਿਵਾ ਬਰਾਮਦ
ਜਲੰਧਰ, 30 ਦਸੰਬਰ (ਐੱਮ. ਐੱਸ. ਲੋਹੀਆ)-ਸ਼ਹਿਰ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਲੁੱਟਸ਼ੁਦਾ ਮੋਬਾਈਲ ਅਤੇ ਵਾਰਦਾਤ 'ਚ ਵਰਤਿਆ ਐਕਿਟਵਾ ਬਰਾਮਦ ਕੀਤਾ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਨੰਦਨਪੁਰ ਕਾਲੋਨੀ, ਮਕਸੂਦਾਂ, ਜਲੰਧਰ ਦੇ ਰਹਿਣ ਵਾਲੇ ਜ਼ੋਰਾਵਰ ਸਿੰਘ ਪੁੱਤਰ ਸੁੱਚਾ ਸਿੰਘ ਅਤੇ ਲਵਜੋਤ ਸਿੰਘ ਸਹੋਤਾ ਉਰਫ਼ ਡੰਬੋ ਪੁੱਤਰ ਬਲਜੀਤ ਕੁਮਾਰ ਵਜੋਂ ਦੱਸੀ ਗਈ ਹੈ | ਏ.ਸੀ.ਪੀ. (ਕੇਂਦਰੀ) ਅਜੈ ਸਿੰਘ ਨੇ ਜਾਣਕਾਰੀ ਦਿੱਤੀ ਕਿ ਰਕੇਸ਼ ਕੁਮਾਰ ਕੰਡਾ ਵਾਸੀ ਹਰਦੇਵ ਨਗਰ, ਜਲੰਧਰ ਨੇ ਸ਼ਿਕਾਇਤ ਦਿੱਤੀ ਸੀ ਕਿ 24-12-2025 ਨੂੰ ਸਵੇਰੇ ਕਰੀਬ 5.45 ਵਜੇ ਉਹ ਗੁਲਾਬ ਦੇਵੀ ਰੋਡ 'ਤੇ ਸੈਰ ਕਰ ਰਿਹਾ ਸੀ | ਇਸ ਦੌਰਾਨ ਮੋਟਰਸਾਈਕਲ 'ਤੇ ਆਏ 2 ਨੌਜਵਾਨਾਂ ਨੇ ਘੇਰ ਕੇ ਉਸ ਦਾ ਮੋਬਾਈਲ ਫੋਨ ਲੁੱਟਣ ਦੀ ਕੋਸ਼ਿਸ਼ ਕੀਤੀ, ਤਾਂ ਉਸ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ | ਇਸੇ ਦੌਰਾਨ ਦੋ ਮੋਟਰਸਾਈਕਲਾਂ 'ਤੇ ਚਾਰ ਨੌਜਵਾਨ ਹੋਰ ਆ ਗਏ, ਜਿਨ੍ਹਾਂ ਨੇ ਉਸ ਨੂੰ ਘੇਰ ਲਿਆ ਅਤੇ ਉਨ੍ਹਾਂ ਨੇ ਮਿਲ ਕੇ ਉਸ ਦਾ ਮੋਬਾਈਲ ਫੋਨ ਲੁੱਟ ਲਿਆ | ਏ.ਸੀ.ਪੀ. ਨੇ ਦੱਸਿਆ ਕਿ ਮਿਲੀ ਸ਼ਿਕਾਇਤ 'ਤੇ ਥਾਣਾ ਮੁਖੀ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਜ਼ੋਰਾਵਰ ਸਿੰਘ ਅਤੇ ਲਵਜੋਤ ਸਿੰਘ ਸਹੋਤਾ ਉਰਫ਼ ਡੰਬੋ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੁੱਟਸ਼ੁਦਾ ਮੋਬਾਈਲ ਬਰਾਮਦ ਕਰ ਲਿਆ ਹੈ | ਏ.ਸੀ.ਪੀ. ਨੇ ਕਿਹਾ ਕਿ ਗਿ੍ਫ਼ਤਾਰ ਕੀਤੇ ਮੁਲਜ਼ਮਾਂ ਤੋਂ ਹੋਰ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਤੇਜ ਮੋਹਨ ਨਗਰ 'ਚ 2 ਹਫਤੇ ਤੋਂ ਸੀਵਰੇਜ ਬੰਦ, ਲੋਕ ਪੇ੍ਰਸ਼ਾਨ ਅਗਲੀ ਖ਼ਬਰ ਸ਼ਿਵਾਜੀ ਨਗਰ 'ਚ ਦਹਿਸ਼ਤ ਫੈਲਾਉਣ ਵਾਲਿਆਂ 'ਚੋਂ ਇਕ ਹੋਰ ਮੁਲਜ਼ਮ ਗਿ੍ਫ਼ਤਾਰ
Ad Position 24
No active advertisement