ਲਾਂਬੜਾ, 30 ਦਸੰਬਰ (ਪਰਮੀਤ ਗੁਪਤਾ)-ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਿਸ ਸੰਬੰਧੀ ਕਰਵਾਏ ਗਏ ਸਮਾਗਮ 'ਚ ਸਕੂਲੀ ਬੱਚਿਆਂ ਨੇ ਸ਼ਬਦ ਗਾਇਨ ਉਪਰੰਤ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸੰਬੰਧਿਤ ਸ਼ਹੀਦੀ ਵਾਰਾਂ ਅਤੇ ਭਾਸ਼ਨ ਪੇਸ਼ ਕੀਤੇ | ਇਸ ਮੌਕੇ ਸਕੂਲ ਪਿ੍ੰਸੀਪਲ ਭਗਵੰਤ ਸਿੰਘ ਨੇ ਸਾਹਿਬਜ਼ਾਦਿਆਂ ਅਤੇ ਸਿੰਘਾਂ ਦੀ ਸ਼ਹਾਦਤ ਬਾਰੇ ਵਿਸਥਾਰ ਸਹਿਤ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿੱਧੂ ਨੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਧਾਰਮਿਕ ਗਤੀਵਿਧੀਆਂ 'ਚ ਰੁਚੀ ਲੈਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸੰਗੀਤ ਅਧਿਆਪਕਾ ਮੈਡਮ ਅਮਨਦੀਪ ਕੌਰ ਨੇ ਨਿਭਾਈ |