ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

2 ਦਿਨ ਤੱਕ ਪਈ ਰਹੀ ਅਣਪਛਾਤੇ ਵਿਅਕਤੀ ਦੀ ਲਾਸ਼

Ad Position 21
No active advertisement
ਅਜੀਤ ਡੈਸਕ 31-12-2025
ਜਲੰਧਰ, 30 ਦਸੰਬਰ (ਐੱਮ. ਐੱਸ. ਲੋਹੀਆ)-ਮਿਲਾਪ ਚੌਕ ਨੇੜੇ ਬੰਦ ਪਈਆਂ ਦੁਕਾਨਾਂ ਦੇ ਬਰਾਂਡੇ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਐਡਵੋਕੇਟ ਅਸ਼ੋਕ ਸ਼ਰਮਾ ਵਲੋਂ ਇਸ ਸੰਬੰਧੀ ਸੂਚਿਤ ਕੀਤੇ ਜਾਣ 'ਤੇ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਕਬਜ਼ੇ 'ਚ ਲੈ ਲਈ ਹੈ | ਐਡਵੋਕੇਟ ਸ਼ਰਮਾ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਤੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਬੀਤੇ ਦਿਨ ਉਨ੍ਹਾਂ ਇਕ ਵਿਅਕਤੀ ਨੂੰ ਦੁਕਾਨਾਂ ਦੇ ਬਾਹਰ ਪਿਆ ਦੇਖਿਆ ਸੀ, ਪਰ ਅੱਜ ਤੱਕ ਉਹ ਉਸੇ ਹਾਲਤ 'ਚ ਪਿਆ ਹੈ, ਨਾ ਹੀ ਉਸ ਵਲੋਂ ਕੋਈ ਵੀ ਹਰਕਤ ਕੀਤੀ ਜਾ ਰਹੀ ਹੈ |
ਉਨ੍ਹਾਂ ਮੌਕੇ 'ਤੇ ਆ ਕੇ ਦੇਖਿਆ, ਤਾਂ ਅਜਿਹਾ ਲੱਗ ਰਿਹਾ ਸੀ ਕਿ ਵਿਅਕਤੀ ਦੀ ਮੌਤ ਹੋ ਚੁੱਕੀ ਹੈ | ਉਨ੍ਹਾਂ ਵਲੋਂ ਇਸ ਸੰਬੰਧੀ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ | ਥਾਣਾ ਮੁਖੀ ਜਤਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਪਾਰਟੀ ਵਲੋਂ ਲਾਸ਼ ਦੀ ਜਾਂਚ ਕੀਤੀ ਗਈ, ਪਰ ਉਸ ਦੀ ਸ਼ਨਾਖ਼ਤ ਲਈ ਕੁੱਝ ਵੀ ਬਰਾਮਦ ਨਹੀਂ ਹੋਇਆ | ਇਸ ਲਈ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰੱਖਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਅਗਲੇ 72 ਘੰਟੇ ਤੱਕ ਮਿ੍ਤਕ ਦੀ ਪਛਾਣ ਨਹੀਂ ਹੁੰਦੀ, ਤਾਂ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਬਲਬੀਰ ਸਿੰਘ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਕਿਸਾਨ ਆਗੂ ਤਰਸੇਮ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24
No active advertisement